ਸ੍ਰੀ ਮਾਤਾ ਗੰਗਾ ਕੰਨਿਆਂ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਸੋਸ਼ਲ ਸਾਇੰਸ ਮਾਡਲ ਪ੍ਰਦਰਸ਼ਨੀ ਦਾ ਆਯੋਜਨ
ਬਾਬਾ ਬਕਾਲਾ ਸਾਹਿਬ, 13 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਸ੍ਰੀ ਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਸੋਸ਼ਲ ਸਾਇੰਸ ਵਿਸ਼ੇ ਨਾਲ ਸਬੰਧਤ ਮਾਡਲ ਪ੍ਰਦਰਸ਼ਨੀ ਕਰਵਾਈ ਗਈ। ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਬਹੁਤ ਹੀ ਸੁੰਦਰ, ਰਚਨਾਤਮਕ ਅਤੇ ਗਿਆਨਵਰਧਕ ਮਾਡਲ ਤਿਆਰ ਕੀਤੇ ਗਏ ।
ਅਜੀਤ ਡੈਸਕ
14-11-2026