15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਹਲਕਾ ਜੰਡਿਆਲਾ ਗੁਰੂ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਪੰਚਾਇਤ ਦੇ ਅੱਠ ਮੈਂਬਰ ਕਾਂਗਰਸ ਵਿਚ ਸ਼ਾਮਿਲ

ਟਾਂਗਰਾ, 14 ਨਵੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜੱਬੋਵਾਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

ਅਜੀਤ ਡੈਸਕ 15-11-2026
ਟਾਂਗਰਾ, 14 ਨਵੰਬਰ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜੱਬੋਵਾਲ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਨਜ਼ਦੀਕੀ ਮੰਨੇ ਜਾਂਦੇ ਗ੍ਰਾਮ ਪੰਚਾਇਤ ਦੇ ਨੌਂ ਮੈਂਬਰਾਂ ਵਿਚੋਂ ਅੱਠ ਮੈਂਬਰਾਂ ਨੇ ਕਈ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਡੈਨੀ ਬੰਡਾਲਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਮਨਜੀਤ ਸਿੰਘ ਬਦੇਸ਼ਾ, ਡਾ. ਮਲਕੀਤ ਸਿੰਘ, ਰੁਪਿੰਦਰ ਕੌਰ, ਜੋਗਿੰਦਰ ਕੌਰ, ਕਮਲਜੀਤ ਸਿੰਘ, ਵੀਰ ਕੌਰ, ਮਨਜੀਤ ਸਿੰਘ ਨਵੇਂ ਮੈਂਬਰਾਂ ਤੇ ਹੋਰਨਾਂ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ । ਕਾਂਗਰਸ ਵਿਚ ਸ਼ਾਮਲ ਹੋਏ ਪੰਚਾਇਤ ਮੈਂਬਰਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਅੰਤਰ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਹ ਡੈਨੀ ਬੰਡਾਲਾ ਦੀ ਜਿੱਤ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ । ਇਸ ਮੌਕੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਹਲਕਾ ਜੰਡਿਆਲਾ ਗੁਰੂ ਦੀ ਮੌਜੂਦਾ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਹਲਕੇ ਵਿਚ ਦਿਨ-ਦਿਹਾੜੇ ਕਤਲ, ਲੁੱਟ-ਖੋਹ ਅਤੇ ਡਕੈਤੀਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਡੈਨੀ ਬੰਡਾਲਾ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤਾਂ ਨੇ ਆਮ ਲੋਕਾਂ ਨੂੰ ਚਿੰਤਾ ਵਿਚ ਪਾ ਦਿੱਤਾ ਹੈ। ਇਸ ਮੌਕੇ ਮਲਕੀਤ ਸਿੰਘ ਸਰਜਾ, ਰਣਜੀਤ ਸਿੰਘ ਰਾਣਾ ਜੰਡ, ਪ੍ਰਧਾਨ ਮਨਜਿੰਦਰ ਸਿੰਘ ਸਰਜਾ, ਮਨਜੀਤ ਸਿੰਘ ਚੌਹਾਨ ਬਲਾਕ ਸਮਤੀ ਮੈਂਬਰ, ਸਿਸ਼ਪਾਲ ਸਿੰਘ ਲਾਡੀ ਤਲਵੰਡੀ, ਡਾ. ਸ਼ਮਸ਼ੇਰ ਸਿੰਘ, ਗੁਰਿੰਦਰ ਸਿੰਘ, ਕਮਲਜੀਤ ਸਿੰਘ, ਵਿੱਕੀ ਕੋਟਲਾ, ਹਰਜੀਤ ਸਿੰਘ ਬੰਡਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਾਨੋਕੇ ਅਤੇ ਲੱਖੂਵਾਲ ਵਿਚ ਕਾਂਗਰਸ ਤੇ ਅਕਾਲੀ ਦਲ ਬਾਦਲ ਨੂੰ ਝਟਕਾ, ਦਰਜਨਾਂ ਪਰਿਵਾਰ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਸਚਿਨ ਪਾਇਲਟ ਨਾਲ ਕੀਤੀ ਅਹਿਮ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।