14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸਾਬਕਾ ਸਰਪੰਚ ਦਲਬੀਰ ਸਿੰਘ ਚੱਕ ਡੋਗਰਾਂ ਨੂੰ ਝੂਠੇ ਪਰਚੇ ਵਿਚ ਫਸਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕਰਾਂਗੇ-ਹਰਦੀਪ ਸਿੰਘ ਭੰਗਾਲੀ

ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਚੱਕ ਡੋਗਰਾਂ ਵਿਖੇ ਚੱਲ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦੇ ਸਾਬਕਾ ਸਰਪੰਚ ਤੇ ਸ਼੍ਰੋਮਣੀ ਅਕਾਲੀ ਦਲ ਜਨਰਲ ਕੌਂਸਲ ਦੇ ਮੈਂਬਰ ਦਲਬੀਰ ਸਿੰਘ ਚੱਕ ਡੋਗਰਾਂ ਦੇ ਹੱਕ ਵਿਚ ਭਗਵਾਨ ਵਾਲਮੀਕਿ ਸੰਘਰਸ਼ ਦਲ ਦੇ ਚੇਅਰਮੈਨ ਹਰਦੀਸ਼ ਸਿੰਘ ਭੰਗਾਲੀ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਬਕਾ ਸਰਪੰਚ ਦਲਬੀਰ ਸਿੰਘ ਨੂੰ ਕਿਸੇ ਝੂਠੇ ਜਾਂ ਨਾਜਾਇਜ਼ ਪੁਲਿਸ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਨਾਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਚੇਅਰਮੈਨ ਹਰਦੀਸ਼ ਸਿੰਘ ਭੰਗਾਲੀ ਨੇ ਕਿਹਾ ਕਿ ਪਿੰਡ ਚੱਕ ਡੋਗਰਾਂ ਵਿੱਚ ਕੁਝ ਵਿਅਕਤੀਆਂ ਦਰਮਿਆਨ ਜ਼ਮੀਨੀ ਵਿਵਾਦ ਚੱਲ ਰਿਹਾ ਹੈ, ਜਿਸ ਦਾ ਸਾਬਕਾ ਸਰਪੰਚ ਦਲਬੀਰ ਸਿੰਘ ਨਾਲ ਸਿੱਧੇ ਤੌਰ ’ਤੇ ਕੋਈ ਸਬੰਧ ਨਹੀਂ ਹੈ।

ਅਜੀਤ ਡੈਸਕ 15-11-2026
ਅਜਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਪਿੰਡ ਚੱਕ ਡੋਗਰਾਂ ਵਿਖੇ ਚੱਲ ਜ਼ਮੀਨੀ ਵਿਵਾਦ ਨੂੰ ਲੈ ਕੇ ਪਿੰਡ ਦੇ ਸਾਬਕਾ ਸਰਪੰਚ ਤੇ ਸ਼੍ਰੋਮਣੀ ਅਕਾਲੀ ਦਲ ਜਨਰਲ ਕੌਂਸਲ ਦੇ ਮੈਂਬਰ ਦਲਬੀਰ ਸਿੰਘ ਚੱਕ ਡੋਗਰਾਂ ਦੇ ਹੱਕ ਵਿਚ ਭਗਵਾਨ ਵਾਲਮੀਕਿ ਸੰਘਰਸ਼ ਦਲ ਦੇ ਚੇਅਰਮੈਨ ਹਰਦੀਸ਼ ਸਿੰਘ ਭੰਗਾਲੀ ਨੇ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਾਬਕਾ ਸਰਪੰਚ ਦਲਬੀਰ ਸਿੰਘ ਨੂੰ ਕਿਸੇ ਝੂਠੇ ਜਾਂ ਨਾਜਾਇਜ਼ ਪੁਲਿਸ ਕੇਸ ਵਿਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਨਾਲਾ ਵਿਖੇ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਚੇਅਰਮੈਨ ਹਰਦੀਸ਼ ਸਿੰਘ ਭੰਗਾਲੀ ਨੇ ਕਿਹਾ ਕਿ ਪਿੰਡ ਚੱਕ ਡੋਗਰਾਂ ਵਿੱਚ ਕੁਝ ਵਿਅਕਤੀਆਂ ਦਰਮਿਆਨ ਜ਼ਮੀਨੀ ਵਿਵਾਦ ਚੱਲ ਰਿਹਾ ਹੈ, ਜਿਸ ਦਾ ਸਾਬਕਾ ਸਰਪੰਚ ਦਲਬੀਰ ਸਿੰਘ ਨਾਲ ਸਿੱਧੇ ਤੌਰ ’ਤੇ ਕੋਈ ਸਬੰਧ ਨਹੀਂ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਦੇ ਕੁਝ ਲੋਕ ਇਸ ਮਾਮਲੇ ਨੂੰ ਸਿਆਸੀ ਰੰਗਤ ਦੇ ਕੇ ਸਾਬਕਾ ਸਰਪੰਚ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਹਰਦੀਪ ਸਿੰਘ ਭੰਗਾਲੀ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਵਲੋਂ ਡੀ.ਐੱਸ.ਪੀ. ਅਜਨਾਲਾ ਦੇ ਧਿਆਨ ਵਿਚ ਸਾਰੀ ਗੱਲ ਲਿਆਂਦੀ ਜਾ ਚੁੱਕੀ ਹੈ। ਇਸ ਮੌਕੇ ਸਾਬਕਾ ਸਰਪੰਚ ਦਲਬੀਰ ਸਿੰਘ ਚੱਕ ਡੋਗਰਾਂ ਨੇ ਆਪਣਾ ਪੱਖ ਰੱਖਦਿਆਂ ਦੱਸਿਆ ਕਿ ਉਨ੍ਹਾਂ ਦੀ ਪਤਨੀ ਪਰਮਜੀਤ ਕੌਰ ਇਸ ਸਮੇਂ ਪਿੰਡ ਦੀ ਸਰਪੰਚ ਹੈ ਅਤੇ ਉਨ੍ਹਾਂ ਦਾ ਮੁੱਖ ਮਕਸਦ ਹਮੇਸ਼ਾ ਪਿੰਡ ਵਿਚ ਸੁੱਖ-ਸ਼ਾਂਤੀ ਬਣਾਈ ਰੱਖਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਚ ਕੁਝ ਪਰਿਵਾਰਾਂ ਦਰਮਿਆਨ ਕਰੀਬ 30-40 ਸਾਲ ਪੁਰਾਣੀ ਜ਼ਮੀਨੀ ਅਤੇ ਬਾਗ਼ਾਂ ਸਬੰਧੀ ਰੰਜਿਸ਼ ਚੱਲ ਰਹੀ ਹੈ। ਦਲਬੀਰ ਸਿੰਘ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਪਰਾਲੀ ਨੂੰ ਅੱਗ ਲੱਗਣ ਤੋਂ ਬਾਅਦ ਦੋਵੇਂ ਧਿਰਾਂ ਵਿਚਕਾਰ ਤਕਰਾਰ ਹੋਈ ਤੇ ਕਈਆਂ ਦੇ ਸੱਟਾਂ ਲੱਗੀਆਂ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਨੇ ਸਮਝੌਤਾ ਕਰਵਾਉਣ ਲਈ ਆਪਣੀ ਭੂਮਿਕਾ ਨਿਭਾਈ ਸੀ, ਪਰ ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦਾ ਨਾਂ ਵੀ ਪੁਲਿਸ ਵਲੋਂ ਮਾਮਲੇ ਵਿਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਤ ਹੋਣ ਕਾਰਨ ਇਸ ਮਾਮਲੇ ਨੂੰ ਸਿਆਸੀ ਰੰਜਿਸ਼ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਚੇਅਰਮੈਨ ਜਸਵੰਤ ਸਿੰਘ ਗੁਰਦਾਸਪੁਰ, ਸਾਬਕਾ ਸਰਪੰਚ ਪਰਗਟ ਸਿੰਘ ਚੱਕਬਾਲਾ, ਯੂਥ ਆਗੂ ਬੁੱਧ ਹੰਸ ਮਜੀਠਾ, ਬਾਬਾ ਰਣਜੀਤ ਸਿੰਘ ਮਰੜੀ, ਕਰਨ ਅਜਨਾਲਾ, ਲੱਕੀ ਸਰਾਂ, ਜਸਪਾਲ ਸਿੰਘ ਪ੍ਰਧਾਨ, ਸਾਜਨ ਭੱਟੀ, ਰਵੇਲ ਸਿੰਘ ਪੰਚ, ਮੁਖਤਾਰ ਸਿੰਘ, ਦਿਲਬਾਗ ਸਿੰਘ, ਬੇਅੰਤ ਸਿੰਘ, ਲਾਭ ਸਿੰਘ, ਮੱਖਣ ਸਿੰਘ ਪੰਚ, ਹਰਦੀਪ ਸਿੰਘ ਚੱਕ ਡੋਗਰਾ, ਕਸ਼ਮੀਰ ਸਿੰਘ, ਸੁੱਚਾ ਸਿੰਘ, ਲਖਬੀਰ ਸਿੰਘ, ਬੱਗਾ ਸਿੰਘ, ਸਰਦਾਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਸੰਤ ਸਰ ਪਬਲਿਕ ਸਕੂਲ ਬੁਤਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਆਨੰਦ ਕਾਲਜ ਜੇਠੂਵਾਲ ਦੀਆਂ ਵਿਦਿਆਰਥਣਾਂ ਨੇ ਬੀ.ਐਸ.ਸੀ ਨਰਸਿੰਗ ਦੇ ਤੀਜੇ ਸਮੈਸਟਰ ਦੇ ਨਤੀਜਿਆਂ ’ਚ ਹਾਸਿਲ ਕੀਤੀਆਂ ਪੁਜ਼ੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।