ਆਂਗਣਵਾੜੀ ਵਰਕਰਾਂ ਹੈਲਪਰਾਂ ਵਲੋਂ ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਪ੍ਰਦਰਸ਼ਨ ਕੱਲ੍ਹ
ਜੰਡਿਆਲਾ ਗੁਰੂ, 14 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਸਰਵ ਆਂਗਣਵਾੜੀ ਵਰਕਰਜ ਅਤੇ ਹੈਲਪਰ ਯੂਨੀਅਨ ਪੰਜਾਬ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰ ਦਾ ਮਾਣ ਭੱਤਾ ਦੁੱਗਣਾ ਕਰਾਉਣ ਲਈ 16 ਨਵੰਬਰ ਨੂੰ ਸਰਵ ਆਂਗਣਵਾੜੀ ਵਰਕਰ ਅਤੇ ਹੈਲਪਰ ਯੂਨੀਅਨ ਪੰਜਾਬ ਦੀ ਪ੍ਰਧਾਨ ਬਰਿੰਦਰਜੀਤ ਕੌਰ ਛੀਨਾਂ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਦੀ ਕੋਠੀ ਸੰਗਰੂਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਵ ਆਂਗਣਵਾੜੀ ਵਰਕਰਜ ਅਤੇ ਹੈਲਪਰ ਯੂਨੀਅਨ ਬਲਾਕ ਜੰਡਿਆਲਾ ਗੁਰੂ ਦੀ ਪ੍ਰਧਾਨ ਬੀਬੀ ਬਲਜੀਤ ਕੌਰ ਨੇ ਦੱਸਿਆ ਕਿ ਇਸ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਮੀਟਿੰਗਾਂ ਵੀ ਕੀਤੀਆਂ ਗਈਆਂ ਹਨ ।
ਪ੍ਰਧਾਨ ਬਲਜੀਤ ਕੌਰ
15-11-2026