ਪਿੰਡ ਝਲਾੜੀ ਵਿਖੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਝਲਾੜੀ ਵਿਖੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ । ਇਸ ਮੁਹਿੰਮ ਦੌਰਾਨ ਉਨ੍ਹਾਂ ਨੇ ਪਿੰਡ ਦੇ ਵੱਖ-ਵੱਖ ਘਰਾਂ ਵਿੱਚ ਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ, ਯੋਜਨਾਵਾਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ।
ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਝਲਾੜੀ ਵਿਖੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਦੀ ਅਗਵਾਈ ਹੇਠ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ । ਇਸ ਮੁਹਿੰਮ ਦੌਰਾਨ ਉਨ੍ਹਾਂ ਨੇ ਪਿੰਡ ਦੇ ਵੱਖ-ਵੱਖ ਘਰਾਂ ਵਿੱਚ ਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ, ਯੋਜਨਾਵਾਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਯੂਥ ਆਗੂ ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਮਕਸਦ ਸਰਕਾਰ ਦੀਆਂ ਨੀਤੀਆਂ ਨੂੰ ਸਿੱਧੇ ਤੌਰ ‘ਤੇ ਲੋਕਾਂ ਤੱਕ ਪਹੁੰਚਾਉਣਾ ਅਤੇ ਲੋਕਾਂ ਨਾਲ ਰਾਬਤਾ ਕਾਇਮ ਕਰਨਾ ਹੈ। ਸਤਿੰਦਰਜੀਤ ਸਿੰਘ ਛੱਜਲਵੱਡੀ ਨੇ ਕਿਹਾ ਕਿ ਪਾਰਟੀ ਦੇ ਨੌਜਵਾਨ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਸਹੀ ਜਾਣਕਾਰੀ ਸਾਂਝੀ ਕਰਨ । ਇਸ ਮੌਕੇ ਕੁਲਦੀਪ ਸਿੰਘ ਛੱਜਲਵੱਡੀ ਜਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਚੇਅਰਮੈਨ ਨਿਸਾਨ ਸਿੰਘ ਮੁਗਲਾਣੀ, ਜਥੇਦਾਰ ਰਾਮ ਸਿੰਘ ਨਾਗੋਕੇ, ਸੂਬੇਦਾਰ ਬਲਬੀਰ ਸਿੰਘ, ਨੌਰੰਗ ਸਿੰਘ ਡਿਪਟੀ, ਸੁਖਦੇਵ ਸਿੰਘ ਸਰਪੰਚ ਭੈਣੀ, ਕੁਲਬੀਰ ਸਿੰਘ ਪੁਰੇਵਾਲ, ਕਵਲਜੀਤ ਸਿੰਘ ਆਦਿ ਆਗੂ ਮੌਜੂਦ ਸਨ।