23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

26 ਦੇ ਕਿਸਾਨ ਇਕੱਠ ਦੀ ਸਫ਼ਲਤਾ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਮੀਟਿੰਗ

ਜਗਦੇਵ ਕਲਾਂ/ਚੇਤਨਪੁਰਾ, 23 ਨਵੰਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਮਾਛੀਨੰਗਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ 26 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਕਿਸਾਨ ਇਕੱਠ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਇਕੱਠ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਅਤੇ ਲੋਕਾਂ ਨੂੰ ਲਾਮਬੰਦ ਕਰਨ ਦਾ ਫ਼ੈਸਲਾ ਲਿਆ ਗਿਆ।

ਅਜੀਤ ਡੈਸਕ 24-11-2026
ਜਗਦੇਵ ਕਲਾਂ/ਚੇਤਨਪੁਰਾ, 23 ਨਵੰਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਮਾਛੀਨੰਗਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ 26 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਕਿਸਾਨ ਇਕੱਠ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਇਸ ਇਕੱਠ ਨੂੰ ਸਫ਼ਲ ਬਣਾਉਣ ਲਈ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਅਤੇ ਲੋਕਾਂ ਨੂੰ ਲਾਮਬੰਦ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਕਿਸਾਨ ਆਗੂ ਮਾਸਟਰ ਅਮਰੀਕ ਸਿੰਘ ਸੰਗਤਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ ਤੇ ਹੋਣ ਵਾਲੇ ਇਸ ਇਕੱਠ ਵਿਚ ਹਰ ਪਿੰਡ ਤੋਂ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਮੌਕੇ ਬਾਬਾ ਸੁੱਚਾ ਸਿੰਘ ਤੇੜਾ ਨੇ ਕਿਹਾ ਕਿ ਜਥੇਬੰਦੀ ਵਲੋਂ ਪਿੰਡ-ਪਿੰਡ ਮੀਟਿੰਗਾਂ ਕਰਕੇ ਕਿਸਾਨਾਂ ਨੂੰ 26 ਨਵੰਬਰ ਦੇ ਇਕੱਠ ਵਿਚ ਪਹੁੰਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਬਾਬਾ ਸੁੱਚਾ ਸਿੰਘ ਤੇੜਾ, ਡਾ. ਹਰਦਿਆਲ ਸਿੰਘ ਕੰਦੋਵਾਲੀ, ਮੰਨੂ ਕਿਆਮਪੁਰ, ਸਤਬੀਰ ਸਿੰਘ ਸੰਗਤਪੁਰਾ, ਰਣਜੀਤ ਸਿੰਘ ਚੇਤਨਪੁਰਾ, ਸਾਹਿਬ ਸਿੰਘ ਹਰੜ ਕਲਾਂ, ਸੁਰਜੀਤ ਸਿੰਘ ਹਰੜ ਕਲਾਂ, ਸਰਦੂਲ ਸਿੰਘ ਖਤਰਾਏ ਕਲਾਂ, ਪਰਮਿੰਦਰ ਸਿੰਘ ਜਗਦੇਵ ਕਲਾਂ ਅਤੇ ਹਰਭਜਨ ਸਿੰਘ ਕੰਦੋਵਾਲੀ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੰਪਿਊਟਰ ’ਤੇ ਵਟਸਐਪ ਖੁੱਲ੍ਹਾ ਛੱਡਣਾ ਪੈ ਸਕਦਾ ਹੈ ਮਹਿੰਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।