26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਗੁਰਮਤਿ ਸਮਾਗਮ ਕਰਾਇਆ

ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ, ਗੁਰਦੁਆਰਾ ਮਾਈਆਂ ਵਾਲਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸੰਗਤਸਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਲੰਘੀ ਰਾਤ ਮਹਾਨ ਗੁਰਮਤਿ ਸਮਾਗਮ ਕਰਾਇਆ ਗਿਆ। ਰਹਿਰਾਸ ਜੀ ਦੇ ਪਾਠ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਪਵਿੱਤਪਾਲ ਸਿੰਘ ਮਜੀਠਾ ਅਤੇ ਭਾਈ ਗੁਰਪ੍ਰੀਤ ਸਿੰਘ ਰਾਗੀ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥ ਪ੍ਰਸਿੱਧ ਕਥਾਵਾਚਕ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।

ਅਜੀਤ ਡੈਸਕ 26-11-2026
ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਪਹਿਲੀ ਪਾਤਸ਼ਾਹੀ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਧੰਨ ਧੰਨ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਸੇਵਾ ਸੁਸਾਇਟੀ, ਸਿੱਖ ਸੇਵਕ ਜਥਾ, ਗੁਰਦੁਆਰਾ ਮਾਈਆਂ ਵਾਲਾ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸੰਗਤਸਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਮਾਈਆਂ ਵਾਲਾ ਮਜੀਠਾ ਵਿਖੇ ਲੰਘੀ ਰਾਤ ਮਹਾਨ ਗੁਰਮਤਿ ਸਮਾਗਮ ਕਰਾਇਆ ਗਿਆ। ਰਹਿਰਾਸ ਜੀ ਦੇ ਪਾਠ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਪਵਿੱਤਪਾਲ ਸਿੰਘ ਮਜੀਠਾ ਅਤੇ ਭਾਈ ਗੁਰਪ੍ਰੀਤ ਸਿੰਘ ਰਾਗੀ ਜਥੇ ਵਲੋਂ ਮਨੋਹਰ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥ ਪ੍ਰਸਿੱਧ ਕਥਾਵਾਚਕ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਸ਼੍ਰੀ ਅੰਮ੍ਰਿਤਸਰ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੇ ਅਖ਼ੀਰ ਵਿਚ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਨੇ ਸਮਾਗਮ ਦੀ ਸੰਪੂਰਨਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪ੍ਰਬੰਧਕਾਂ ਵਲੋਂ ਸੰਗਤਾਂ ਵਾਸਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਪਿੰਡ ਭੀਲੋਵਾਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪਿੰਡ ਬਹਿੜਵਾਲ ਦੇ 30 ਪਰਿਵਾਰ ‘ਆਪ’ ’ਚ ਸ਼ਾਮਿਲ, ਸੋਨੀਆ ਮਾਨ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।