ਪ੍ਰਕਾਸ਼ ਪੁਰਬ ਮੌਕੇ ਪਿੰਡ ਭੀਲੋਵਾਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
ਟਾਹਲੀ ਸਾਹਿਬ, 25 ਨਵੰਬਰ (ਵਿਨੋਦ ਭੀਲੋਵਾਲ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੀਲੋਵਾਲ ਪੱਤੀ ਰੋਹੀ ਵਾਲੀ ਤੋ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦਾ ਜਾਪ ਕੀਤਾ ਗਿਆ ।
ਅਜੀਤ ਡੈਸਕ
26-11-2026