ਗੁਰਦੁਆਰਾ ਸਾਹਿਬ ਪਿੰਡ ਸ਼ੇਖਭੱਟੀ ਵਿਖੇ ਅੰਮ੍ਰਿਤ ਸੰਚਾਰ ਦੌਰਾਨ 25 ਪ੍ਰਾਣੀ ਗੁਰੂ ਵਾਲੇ ਬਣੇ
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਕਮੇਟੀ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਸ਼ੇਖਭੱਟੀ ਵਿਖੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ।
ਅਜੀਤ ਡੈਸਕ
27-11-2026