26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਬੀ.ਡੀ.ਪੀ.ਓ. ਸੇਵਾ ਸਿੰਘ ਨੇ ਬਲਾਕ ਅਜਨਾਲਾ ਦਾ ਚਾਰਜ ਸੰਭਾਲਿਆ

ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ.

ਅਜੀਤ ਡੈਸਕ 27-11-2026
ਅਜਨਾਲਾ, 26 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਸੇਵਾ ਸਿੰਘ ਨੇ ਅਜਨਾਲਾ ਵਿਖੇ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਦੇ ਅਜਨਾਲਾ ਪਹੁੰਚਣ ’ਤੇ ਪੰਚਾਇਤ ਸਕੱਤਰ ਯੂਨੀਅਨ ਅਜਨਾਲਾ ਦੇ ਪ੍ਰਧਾਨ ਅਮੋਲਕ ਸਿੰਘ ਮਾਨ ਦੀ ਅਗਵਾਈ ਹੇਠ ਪੰਚਾਇਤ ਸਕੱਤਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਬੀ.ਡੀ.ਪੀ.ਓ. ਸੇਵਾ ਸਿੰਘ ਨੇ ਕਿਹਾ ਕਿ ਬਲਾਕ ਅਜਨਾਲਾ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵਿਕਾਸ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਉਨ੍ਹਾਂ ਪੰਚਾਇਤ ਸਕੱਤਰਾਂ ਨੂੰ ਵੀ ਆਪਸੀ ਤਾਲਮੇਲ ਅਤੇ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ। ਇਸ ਮੌਕੇ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਅਮੋਲਕ ਸਿੰਘ ਮਾਨ ਨੇ ਬੀ.ਡੀ.ਪੀ.ਓ. ਸੇਵਾ ਸਿੰਘ ਨੂੰ ਅਜਨਾਲਾ ਦਾ ਚਾਰਜ ਸੰਭਾਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਪੰਚਾਇਤ ਸਕੱਤਰਾਂ ਵਲੋਂ ਬਲਾਕ ਦੇ ਵਿਕਾਸ ਕਾਰਜਾਂ ਅਤੇ ਪੰਚਾਇਤੀ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਸੁਪਰਡੈਂਟ ਸਮਨਦੀਪ ਸਿੰਘ ਗਿੱਲ, ਐੱਸ.ਈ.ਪੀ.ਓ ਪ੍ਰਭਜੋਤ ਸਿੰਘ, ਪੰਚਾਇਤ ਸਕੱਤਰ ਭਗਵੰਤ ਸਿੰਘ, ਸੰਮਤੀ ਕਲਰਕ ਸੁਖਦੀਪ ਸਿੰਘ, ਪੰਚਾਇਤ ਸਕੱਤਰ ਹਰਨੇਕ ਸਿੰਘ, ਪਵਨਦੀਪ ਸਿੰਘ, ਰਵੀਕਾਂਤ, ਪ੍ਰਤਾਪ ਸਿੰਘ ਅਤੇ ਵਰੁਣ ਗਿੱਲ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਕੁੱਕੜਾਂ ਵਾਲਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ/ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸ ਪ੍ਰਕਾਸ਼ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।