28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅਕਾਲੀ-ਭਾਜਪਾ ਗੱਠਜੋੜ ਮਗਰੋਂ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਖੋਲ੍ਹੇ ਆਪਣੇ ਪੱਤੇ, ਹਲਕਾ ਅਜਨਾਲਾ ਤੋਂ ਹੀ ਚੋਣ ਲੜਨ ਦੀ ਜਤਾਈ ਇੱਛਾ

ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਤੋਂ ਬਾਅਦ ਹਲਕਾ ਅਜਨਾਲਾ ਦੀ ਸਿਆਸਤ ਵਿਚ ਵੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਹਲਕੇ ਦੇ ਸਾਬਕਾ ਵਿਧਾਇਕ ਤੇ ਭਾਜਪਾ ਅੰਮ੍ਰਿਤਸਰ ਦਿਹਾਤੀ-1 ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਜਿੱਥੇ ਗੱਠਜੋੜ ਦੇ ਫ਼ੈਸਲੇ ਦਾ ਸਵਾਗਤ ਉੱਥੇ ਹੀ ਗਠਜੋੜ ਤਰਫੋਂ ਹਲਕਾ ਅਜਨਾਲਾ ਤੋਂ ਚੋਣ ਲੜਨ ਦੀ ਵੀ ਇੱਛਾ ਜ਼ਾਹਿਰ ਕੀਤੀ।

ਅਜੀਤ ਡੈਸਕ 28-11-2026
ਅਜਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਮੁੜ ਗੱਠਜੋੜ ਹੋਣ ਤੋਂ ਬਾਅਦ ਹਲਕਾ ਅਜਨਾਲਾ ਦੀ ਸਿਆਸਤ ਵਿਚ ਵੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ ਹਲਕੇ ਦੇ ਸਾਬਕਾ ਵਿਧਾਇਕ ਤੇ ਭਾਜਪਾ ਅੰਮ੍ਰਿਤਸਰ ਦਿਹਾਤੀ-1 ਦੇ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਜਿੱਥੇ ਗੱਠਜੋੜ ਦੇ ਫ਼ੈਸਲੇ ਦਾ ਸਵਾਗਤ ਉੱਥੇ ਹੀ ਗਠਜੋੜ ਤਰਫੋਂ ਹਲਕਾ ਅਜਨਾਲਾ ਤੋਂ ਚੋਣ ਲੜਨ ਦੀ ਵੀ ਇੱਛਾ ਜ਼ਾਹਿਰ ਕੀਤੀ। ਉਨ੍ਹਾਂ ਭਾਜਪਾ ਹਾਈਕਮਾਂਡ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੀ ਖ਼ੁਸ਼ਹਾਲੀ ਤੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਆਉਣ ਲਈ ਅਹਿਮ ਸਾਬਤ ਹੋ ਸਕਦਾ ਹੈ। ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਸਿਆਸੀ ਭੂਮਿਕਾ ਬਾਰੇ ਪੱਤੇ ਖੋਲਦਿਆਂ ਬੋਨੀ ਅਮਰਪਾਲ ਸਿੰਘ ਨੇ ਅਹਿਮ ਖੁਲਾਸਾ ਕਰਦਿਆਂ ਕਿਹਾ ਕਿ ਭਾਜਪਾ ਦੀ ਹਾਈਕਮਾਂਡ ਵਲੋਂ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕਰ ਕੇ ਵਿਧਾਨ ਸਭਾ ਹਲਕਾ ਅਜਨਾਲਾ ਸਬੰਧੀ ਉਨ੍ਹਾਂ ਦੇ ਵਿਚਾਰ ਪੁੱਛੇ ਗਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਾਈਕਮਾਂਡ ਅੱਗੇ ਆਪਣੀ ਦਿਲੀ ਇੱਛਾ ਪ੍ਰਗਟਾਈ ਹੈ ਕਿ ਅਜਨਾਲਾ ਉਨ੍ਹਾਂ ਦੀ ਜਨਮ ਅਤੇ ਕਰਮ ਭੂਮੀ ਹੈ ਅਤੇ ਜੇਕਰ ਪਾਰਟੀ ਉਨ੍ਹਾਂ ਨੂੰ ਇੱਥੋਂ ਸੇਵਾ ਕਰਨ ਦਾ ਮੌਕਾ ਦਿੰਦੀ ਹੈ ਤਾਂ ਉਹ ਆਪਣੇ ਵਰਕਰਾਂ ਅਤੇ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਗੱਠਜੋੜ ਦੀ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣ ਲਈ ਪੂਰੀ ਤਾਕਤ ਲਗਾ ਦੇਣਗੇ। ਉਨ੍ਹਾਂ ਦੱਸਿਆ ਕਿ ਉਹ ਪਿਛਲੇ 21 ਸਾਲਾਂ ਤੋਂ ਸਰਗਰਮ ਰਾਜਨੀਤੀ ਵਿੱਚ ਹਨ ਜਦਕਿ ਉਨ੍ਹਾਂ ਦਾ ਪਰਿਵਾਰ ਪਿਛਲੇ 45 ਸਾਲਾਂ ਤੋਂ ਸਿਆਸਤ ਵਿਚ ਸਰਗਰਮ ਭੂਮਿਕਾ ਨਿਭਾਉਂਦਾ ਆ ਰਿਹਾ ਹੈ। ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਸਪੱਸ਼ਟ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਹੋਣ ਦਾ ਮਤਲਬ ਇਹ ਨਹੀਂ ਕਿ ਵਿਧਾਨ ਸਭਾ ਹਲਕਿਆਂ ਦੀ ਵੰਡ ਅਤੇ ਉਮੀਦਵਾਰਾਂ ਬਾਰੇ ਵੀ ਫ਼ੈਸਲਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਜੇ ਦੋਵਾਂ ਪਾਰਟੀਆਂ ਦੀ ਸੀਟਾਂ ਦੀ ਵੰਡ ਸਬੰਧੀ ਬੈਠਕ ਹੋਣੀ ਬਾਕੀ ਹੈ, ਜਿਸ ਵਿਚ ਦੋਵਾਂ ਪਾਰਟੀਆਂ ਦੀਆਂ ਹਾਈਕਮਾਂਡਾਂ ਤੇ ਸੀਨੀਅਰ ਆਗੂ ਬੈਠ ਕੇ ਫ਼ੈਸਲਾ ਕਰਨਗੇ। ਇਸ ਲਈ ਕਿਸੇ ਵੀ ਆਗੂ ਵਲੋਂ ਆਪਣੇ ਪੱਧਰ ’ਤੇ ਟਿਕਟ ਜਾਂ ਹਲਕੇ ਦਾ ਦਾਅਵਾ ਕਰਨਾ ਸਹੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਪਿਛਲੇ ਲੰਬੇ ਸਮੇਂ ਤੋਂ ਬਤੌਰ ਹਲਕਾ ਇੰਚਾਰਜ ਸਿਆਸੀ ਗਤੀਵਿਧੀਆਂ ਚਲਾ ਰਹੇ ਜੋਧ ਸਿੰਘ ਸਮਰਾ ਨੂੰ ਅਕਾਲੀ ਦਲ ਦੀ ਤਰਫੋਂ ਟਿਕਟ ਦਿੱਤੇ ਜਾਣ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਬੋਨੀ ਅਜਨਾਲਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਦੀਆਂ ਹਾਈਕਮਾਂਡਾਂ ਵਲੋਂ ਅਜਨਾਲਾ ਸੀਟ ਨੂੰ ਲੈ ਕੇ ਜੋ ਵੀ ਫ਼ੈਸਲਾ ਲਿਆ ਜਾਵੇਗਾ ਉਸ ਨੂੰ ਉਹ ਪ੍ਰਵਾਨ ਕਰਨਗੇ। ਇਸ ਮੌਕੇ ਪ੍ਰਿੰਸੀਪਲ ਵਾਸੁਦੇਵ ਸ਼ਰਮਾ, ਸਾਬਕਾ ਕੌਂਸਲਰ ਪ੍ਰਦੀਪ ਕੁਮਾਰ ਬੰਟਾ, ਬੰਟੀ ਸ਼ਾਹ ਅਜਨਾਲਾ ਭਿੰਡੀਆ ਵਾਲੇ, ਦੀਪੂ ਅਰੋੜਾ, ਇੰਦਰਜੀਤ ਸਿੰਘ ਰਮਦਾਸ, ਸਾਬਕਾ ਸਰਪੰਚ ਅਮਰਜੀਤ ਸਿੰਘ ਨੰਗਲ, ਸਾਬਕਾ ਸਰਪੰਚ ਕੁਲਵੰਤ ਸਿੰਘ ਵੰਜਾਂਵਾਲਾ, ਧਰਮਿੰਦਰ ਸਿੰਘ ਪ੍ਰਿੰਸ, ਵਿਜੇ ਸਰੀਨ ਬੀਕਾਨੇਰ ਸਵੀਟਸ ਵਾਲੇ, ਇੰਸਪੈਕਟਰ ਚੰਨਣ ਸਿੰਘ ਬਰਲਾਸ, ਗੁਰਿੰਦਰਬੀਰ ਸਿੰਘ ਗਿੰਦੂ ਬੱਲ, ਮਨਜੀਤ ਸਿੰਘ ਬਿੱਟੂ ਕਮੀਰਪੁਰਾ, ਮਿੰਟੂ ਜੁਲਕਾ ਰਮਦਾਸ, ਸਵਰਨ ਸਿੰਘ ਚੱਕ ਡੋਗਰਾਂ, ਗੁਰਵਿੰਦਰ ਸਿੰਘ ਮੁਕਾਮ, ਹਤਿੰਦਰ ਬੱਬਰ, ਕਾਲਾ ਸੈਦੋਗਾਜ਼ੀ, ਸ਼ਮਸ਼ੇਰ ਸਿੰਘ ਸ਼ੇਰਾ, ਬੀਬੀ ਕੁਲਬੀਰ ਕੌਰ ਅਜਨਾਲਾ, ਰਾਕੇਸ਼ ਮਰਵਾਹਾ, ਸੰਦੀਪ ਸਰਪਾਲ, ਗੋਰਾ ਸਹਿੰਸਰਾ, ਸੁਖਦੇਵ ਸਿੰਘ, ਲੱਕੀ ਬੇਦੀ, ਦਲਜੀਤ ਸਿੰਘ ਤਲਵੰਡੀ, ਨੰਬਰਦਾਰ ਬਖਸ਼ੀਸ਼ ਸਿੰਘ ਅਜਨਾਲਾ, ਰਿੰਕੂ ਸੁਲਤਾਨਮਾਹਲ, ਸਤੀਸ਼ ਗਾਂਧੀ ਸਮੇਤ ਹੋਰ ਭਾਜਪਾ ਕਾਰਕੁਨ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਵਲੋਂ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨਾਲ ਡੂੰਘੇ ਦੁੱਖ ਦਾ ਪ... ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।