24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵਾਹਨ ਚੋਰ ਗਰੋਹ ਦੇ ਤਿੰਨ ਮੈਂਬਰ ਸੱਤ ਦੋਪਹੀਆ ਵਾਹਨਾਂ ਸਮੇਤ ਗ੍ਰਿਫ਼ਤਾਰ

ਬਠਿੰਡਾ, 23 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਥਾਣਾ ਸਿਵਲ ਲਾਇਨ ਪੁਲਿਸ ਨੇ ਸੱਤ ਦੋਪਹਿਆ ਵਾਹਨ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਨ੍ਹਾਂ ਕੋਲੋਂ ਛੇ ਮੋਟਰ-ਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤੀ ਗਈ ਹੈ।

ਅਜੀਤ ਡੈਸਕ 24-08-2026
ਬਠਿੰਡਾ, 23 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਥਾਣਾ ਸਿਵਲ ਲਾਇਨ ਪੁਲਿਸ ਨੇ ਸੱਤ ਦੋਪਹਿਆ ਵਾਹਨ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਨ੍ਹਾਂ ਕੋਲੋਂ ਛੇ ਮੋਟਰ-ਸਾਈਕਲ ਅਤੇ ਇਕ ਐਕਟਿਵਾ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਤਿੰਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਾ ਬਣਦਾ ਹੈ, ਕਿ ਬਠਿੰਡਾ ਸ਼ਹਿਰ ਵਿਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ, ਭਾਵੇਂ ਕਿ ਕਈ ਚੋਰੀ ਦੀਆਂ ਘਟਨਾਵਾਂ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਵੀ ਹੋ ਚੁੱਕੀਆਂ ਹੈ। ਥਾਣਾ ਸਿਵਲ ਲਾਇਨ ਪੁਲਿਸ ਕੋਲ ਯਾਦਵਿੰਦਰ ਸਿੰਘ ਵਾਸੀ ਲਾਲ ਸਿੰਘ ਬਸਤੀ ਨੇ ਸ਼ਿਕਾਇਤ ਦਰਜ ਕਰਵਾਈ ਕਿ 20 ਅਗਸਤ ਨੂੰ ਉਸ ਦਾ ਮੋਟਰ-ਸਾਈਕਲ ਚੋਰੀ ਹੋ ਗਿਆ ਸੀ, ਇਸ ਦੌਰਾਨ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਮੁਲਜ਼ਮ ਮਨਪ੍ਰੀਤ ਸਿੰਘ, ਸੁਖਚੈਨ ਸਿੰਘ ਅਤੇ ਅਜੇ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਦੇ ਕੋਲੋਂ ਛੇ ਮੋਟਰ-ਸਾਈਕਲ ਅਤੇ ਇਕ ਐਕਟਿਵਾ ਬਰਾਮਦ ਹੋਈ ਹੈ। ਪੁਲਿਸ ਅਨੁਸਾਰ ਤਿੰਨ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਕਰਮਚਾਰੀ ਰਮਨਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਉਕਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ, ਕਿ ਇਨ੍ਹਾਂ ਵਲੋਂ ਹੁਣ ਤੱਕ ਕਿਹੜੇ ਕਿਹੜੇ ਇਲਾਕੇ ਵਿਚ ਮੋਟਰ-ਸਾਈਕਲ ਅਤੇ ਐਕਟਿਵਾ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ।
ਪਿਛਲੀ ਖ਼ਬਰ 219 ਗ੍ਰਾਂਮ ਹੈਰੋਇਨ ਅਤੇ 10.82 ਕਿੱਲੋ ਗਾਂਜੇ ਸਮੇਤ 4 ਗ੍ਰਿਫ਼ਤਾਰ ਅਗਲੀ ਖ਼ਬਰ ਧੋਬੀਆਣਾ ਬਸਤੀ ’ਚ ਦੋ ਵਿਅਕਤੀਆਂ ਨੇ ਘਰ ਉੱਪਰ ਪਥਰਾਅ ਕਰਕੇ ਤੋੜੇ ਸ਼ੀਸ਼ੇ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।