ਬੂਟਾ ਸਿੰਘ ਜਲਾਲ ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਥਾਪੇ ਟਕਸਾਲੀ ਆਪ ਆਗੂਆਂ ‘ ਚ ਖ਼ੁਸ਼ੀ ਦਾ ਮਾਹੌਲ
ਭਗਤਾ ਭਾਈਕਾ, 23 ਅਗਸਤ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦੀ ਸੂਚੀ ਐਲਾਨੀ ਗਈ ਹੈ, ਜਿਸ ਵਿਚ ਟਕਸਾਲੀ ਆਪ ਆਗੂ ਬੂਟਾ ਸਿੰਘ ਜਲਾਲ ਨੂੰ ਮਾਰਕੀਟ ਕਮੇਟੀ ਭਗਤਾ ਭਾਈ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਖ਼ਬਰ ਸੁਣਦਿਆਂ ਹੀ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਬੂਟਾ ਸਿੰਘ ਜਲਾਲ ਦੇ ਸਮੱਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ।
ਭਗਤਾ ਭਾਈਕਾ, 23 ਅਗਸਤ (ਸੁਖਪਾਲ ਸਿੰਘ ਸੋਨੀ)-ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦੀ ਸੂਚੀ ਐਲਾਨੀ ਗਈ ਹੈ, ਜਿਸ ਵਿਚ ਟਕਸਾਲੀ ਆਪ ਆਗੂ ਬੂਟਾ ਸਿੰਘ ਜਲਾਲ ਨੂੰ ਮਾਰਕੀਟ ਕਮੇਟੀ ਭਗਤਾ ਭਾਈ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਖ਼ਬਰ ਸੁਣਦਿਆਂ ਹੀ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਬੂਟਾ ਸਿੰਘ ਜਲਾਲ ਦੇ ਸਮੱਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਬੂਟਾ ਸਿੰਘ ਜਲਾਲ ਜੋ ਕਿ ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਕੋਆਰਡੀਨੇਟਰ ਵਜੋਂ ਸ਼ਲਾਘਾਯੋਗ ਸੇਵਾਵਾਂ ਨਿਭਾ ਚੁੱਕੇ ਹਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਜਿੱਤ ਵਿਚ ਬੂਟਾ ਸਿੰਘ ਜਲਾਲ ਦਾ ਅਹਿਮ ਰੋਲ ਰਿਹਾ ਸੀ। ਆਪਣੀ ਹੀ ਮੌਜੂਦਾ ਸਰਕਾਰ ਦੌਰਾਨ ਹਲਕੇ ਦੇ ਲੋਕਾਂ ਨਾਲ ਹੋਣ ਵਾਲੀ ਧੱਕੇਸ਼ਾਹੀ ਦੇ ਵਿਰੋਧ ਵਿਚ ਖੜ੍ਹਨ ਬਦਲੇ ਬੂਟਾ ਸਿੰਘ ਜਲਾਲ ਨੂੰ ਸਿਆਸੀ ਪਰਚਿਆ ਦਾ ਸਾਹਮਣਾ ਵੀ ਕਰਨਾ ਪਿਆ, ਪਰ ਉਹ ਫਿਰ ਆਮ ਆਦਮੀ ਪਾਰਟੀ ਨਾਲ ਚੱਟਾਨ ਵਾਂਗ ਖੜ੍ਹੇ ਨਜ਼ਰ ਆਉਂਦੇ ਰਹੇ। ਸ. ਜਲਾਲ ਨੂੰ ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਨਿਯੁਕਤ ਹੋਣ ਤੇ ਆਪ ਦੇ ਟਕਸਾਲੀ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਹੈ। ਇਸ ਨਿਯੁਕਤੀ ਉਪਰੰਤ ਅੱਜ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਅਤੇ ਆਪ ਦੇ ਸੂਬਾ ਸਕੱਤਰ ਅਤੇ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਬੂਟਾ ਸਿੰਘ ਜਲਾਲ ਨੂੰ ਵਧਾਈ ਦਿੱਤੀ। ਸ. ਮਾਨ ਨੇ ਕਿਹਾ ਆਪਦੇ ਟਕਸਾਲੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਚੇਅਰਮੈਨ ਮਾਨ ਨੇ ਆਪ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦੇ ਲੋਕ ਬੇਹੱਦ ਖ਼ੁਸ਼ ਹੋਣ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕੀਤਾ। ਇਸੇ ਦੌਰਾਨ ਮਾਰਕੀਟ ਕਮੇਟੀ ਭਗਤਾ ਭਾਈਕਾ ਦੇ ਨਵ ਨਿਯੁਕਤ ਚੇਅਰਮੈਨ ਬੂਟਾ ਸਿੰਘ ਜਲਾਲ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਸਕੱਤਰ ਤੇ ਚੇਅਰਮੈਨ ਮਾਰਕਫੈੱਡ ਪੰਜਾਬ ਇੰਦਰਜੀਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ, ਲਗਨ ਅਤੇ ਤਨਦੇਹੀ ਨਾਲ ਨਿਭਾ ਕੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਦੇ ਨਾਲ-ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਇਕ ਕਰਕੇ ਆਪ ਦੀ ਹਲਕੇ ਵਿਚ ਹੋਰ ਮਜ਼ਬੂਤੀ ਲਈ ਮਿਹਨਤ ਨਾਲ ਕੰਮ ਕਰਨਗੇ।