02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

527 ਗਰਾਮ ਹੈਰੋਇਨ, ਮੋਟਰਸਾਈਕਲ ਤੇ ਮੋਬਾਈਲ ਸਮੇਤ ਦੋ ਨੌਜਵਾਨ ਕਾਬੂ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਆਗੂ ਦੀ ਨਾਜਾਇਜ਼ ਬਦਲੀ ਦੀ ਨਿਖੇਧੀ

ਫ਼ਰੀਦਕੋਟ, 1 ਸਤੰਬਰ (ਸਰਬਜੀਤ ਸਿੰਘ)-ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਇਕਾਈ ਜ਼ਿਲ੍ਹਾ ਫ਼ਰੀਦਕੋਟ ਵਲੋਂ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਾਂਝੀ ਤਾਲਮੇਲ ਕਮੇਟੀ ਅਤੇ ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਬਿੱਲਕੁਲ ਨਾਜਾਇਜ਼ ਬਦਲੀ ਸਿਵਲ ਸਕੱਤਰੇਤ ਤੋਂ ਬਾਹਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਅੱਜ ਇੱਥੇ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਜਥੇਬੰਦੀਆਂ ਦੇ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਬਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ, ਬਖ਼ਸ਼ੀਸ਼ ਸਿੰਘ, ਰਵਿੰਦਰਪਾਲ ਸਿੰਘ ਘਾਲੀ, ਅਮਰੀਕ ਸਿੰਘ ਸੰਧੂ, ਜਤਿੰਦਰ ਕੁਮਾਰ, ਨਵਪ੍ਰੀਤ ਸਿੰਘ, ਪ੍ਰੇਮ ਚਾਵਲਾ, ਹਰਪ੍ਰੀਤ ਸਿੰਘ ਸਰਾਂ, ਚੰਦ ਸਿੰਘ ਡੋਡ ਅਤੇ ਗੁਰਤੇਜ ਸਿੰਘ ਖਹਿਰਾ ਆਦਿ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਗੈਰ ਲੋਕਤੰਤਰੀ ਵਤੀਰਾ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਅੰਦੋਲਨ ਨੂੰ ਠੱਲ੍ਹ ਪਾਉਣ ਦੀ ਬਜਾਏ ਬਲਦੀ ’ਤੇ ਹੋਰ ਤੇਲ ਪਾਵੇਗਾ।

ਹੈਰੋਇਨ ਤੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਦੋ ਨੌਜਵਾਨ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ 02-09-2026
ਫ਼ਰੀਦਕੋਟ, 1 ਸਤੰਬਰ (ਸਰਬਜੀਤ ਸਿੰਘ)-ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਇਕਾਈ ਜ਼ਿਲ੍ਹਾ ਫ਼ਰੀਦਕੋਟ ਵਲੋਂ ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਾਂਝੀ ਤਾਲਮੇਲ ਕਮੇਟੀ ਅਤੇ ਪੰਜਾਬ ਸਿਵਲ ਸਕੱਤਰੇਤ ਮੁਲਾਜ਼ਮਾਂ ਦੇ ਪ੍ਰਮੁੱਖ ਆਗੂ ਸਾਥੀ ਸੁਖਚੈਨ ਸਿੰਘ ਖਹਿਰਾ ਦੀ ਬਿੱਲਕੁਲ ਨਾਜਾਇਜ਼ ਬਦਲੀ ਸਿਵਲ ਸਕੱਤਰੇਤ ਤੋਂ ਬਾਹਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਹੈ। ਅੱਜ ਇੱਥੇ ਜਾਰੀ ਕੀਤੇ ਇਕ ਸਾਂਝੇ ਬਿਆਨ ਵਿਚ ਜਥੇਬੰਦੀਆਂ ਦੇ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਬਿਕਰਮਜੀਤ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ, ਬਖ਼ਸ਼ੀਸ਼ ਸਿੰਘ, ਰਵਿੰਦਰਪਾਲ ਸਿੰਘ ਘਾਲੀ, ਅਮਰੀਕ ਸਿੰਘ ਸੰਧੂ, ਜਤਿੰਦਰ ਕੁਮਾਰ, ਨਵਪ੍ਰੀਤ ਸਿੰਘ, ਪ੍ਰੇਮ ਚਾਵਲਾ, ਹਰਪ੍ਰੀਤ ਸਿੰਘ ਸਰਾਂ, ਚੰਦ ਸਿੰਘ ਡੋਡ ਅਤੇ ਗੁਰਤੇਜ ਸਿੰਘ ਖਹਿਰਾ ਆਦਿ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਅਜਿਹਾ ਗੈਰ ਲੋਕਤੰਤਰੀ ਵਤੀਰਾ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਅੰਦੋਲਨ ਨੂੰ ਠੱਲ੍ਹ ਪਾਉਣ ਦੀ ਬਜਾਏ ਬਲਦੀ ’ਤੇ ਹੋਰ ਤੇਲ ਪਾਵੇਗਾ। ਆਗੂਆਂ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮਾਂ ਨੂੰ ਜ਼ਿਲ੍ਹਾ ਫ਼ਰੀਦਕੋਟ ਵਿਚ ਲਾਗੂ ਕਰਨ ਲਈ ਤਿਆਰੀਆਂ ਕਰਨ ਵਾਸਤੇ ਇਕ ਮੀਟਿੰਗ 3 ਸਤੰਬਰ ਦਿਨ ਵੀਰਵਾਰ ਨੂੰ ਬਾਅਦ ਦੁਪਹਿਰ 2.30 ਵਜੇ ਪੈਨਸ਼ਨਰ ਭਵਨ ਫ਼ਰੀਦਕੋਟ ਵਿਖੇ ਰੱਖੀ ਗਈ ਹੈ।
ਪਿਛਲੀ ਖ਼ਬਰ ਜੇਲ੍ਹ ਅੰਦਰ ਵਿਗੜੀ ਕਿਸਾਨਾਂ ਦੀ ਸਿਹਤ ਨੂੰ ਲੈ ਕੇ ਡੱਲੇਵਾਲ ਜ਼ਿਲ੍ਹਾ ਪ੍ਰਸ਼ਾਸਨ ’ਤੇ ਵਰ੍ਹੇ ਕਿਸਾਨਾਂ ਵਲੋਂ ਰੋਡ ਜਾਮ ਕਰ... ਅਗਲੀ ਖ਼ਬਰ ਕੌਮੀ ਵਾਲੀਬਾਲ ਖ਼ਿਡਾਰੀ ਜਗਮੀਤ ਸਿੰਘ ਪਦਉਨਤ ਹੋ ਕੇ ਬਣੇ ਏ.ਐਸ.ਆਈ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।