ਜੇਲ੍ਹ ਅੰਦਰ ਵਿਗੜੀ ਕਿਸਾਨਾਂ ਦੀ ਸਿਹਤ ਨੂੰ ਲੈ ਕੇ ਡੱਲੇਵਾਲ ਜ਼ਿਲ੍ਹਾ ਪ੍ਰਸ਼ਾਸਨ ’ਤੇ ਵਰ੍ਹੇ ਕਿਸਾਨਾਂ ਵਲੋਂ ਰੋਡ ਜਾਮ ਕਰ ਜਤਾਇਆ ਜਾ ਰਿਹਾ ਰੋਸ
ਫ਼ਰੀਦਕੋਟ, 1 ਸਤੰਬਰ (ਜਸਵੰਤ ਸਿੰਘ ਪੁਰਬਾ)-ਲੈਂਡ ਮਾਰਗੇਜ਼ ਬੈਂਕਾਂ ਦੇ ਬਾਹਰ ਚੱਲ ਰਹੇ ਕਿਸਾਨਾਂ ਦੇ ਧਰਨੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨਾਂ ਵਲੋਂ ਸਪੀਕਰ ਕੁਲਤਾਰ ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ, ਉਸ ਤੋਂ ਪਹਿਲਾਂ ਹੀ ਪੁਲਿਸ ਵਲੋਂ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਜੇਲ੍ਹ ਵਿਚ ਭੇਜ ਦਿੱਤਾ ਗਿਆ ਅਤੇ ਕੱਲ੍ਹ ਰਾਤ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿਚ ਬੰਦ ਕਿਸਾਨ ਆਗੂ ਕਾਕਾ ਕੋਟੜਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਦੇ ਚੱਲਦੇ ਉਸਨੂੰ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਵਿਚ ਲਿਆਂਦਾ ਗਿਆ ਸੀ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਪਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਇਲਾਵਾ ਹਸਪਤਾਲ ਪ੍ਰਸ਼ਾਸਨ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ। ਅੱਜ ਇਸ ਰੋਸ ਦੇ ਚੱਲਦੇ ਉਨ੍ਹਾਂ ਵਲੋਂ ਸੜਕ ਜਾਮ ਕਰਕੇ ਸਰਕਾਰ ਦੇ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ।
ਫ਼ਰੀਦਕੋਟ, 1 ਸਤੰਬਰ (ਜਸਵੰਤ ਸਿੰਘ ਪੁਰਬਾ)-ਲੈਂਡ ਮਾਰਗੇਜ਼ ਬੈਂਕਾਂ ਦੇ ਬਾਹਰ ਚੱਲ ਰਹੇ ਕਿਸਾਨਾਂ ਦੇ ਧਰਨੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਕਿਸਾਨਾਂ ਵਲੋਂ ਸਪੀਕਰ ਕੁਲਤਾਰ ਸੰਧਵਾਂ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ, ਉਸ ਤੋਂ ਪਹਿਲਾਂ ਹੀ ਪੁਲਿਸ ਵਲੋਂ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਜੇਲ੍ਹ ਵਿਚ ਭੇਜ ਦਿੱਤਾ ਗਿਆ ਅਤੇ ਕੱਲ੍ਹ ਰਾਤ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਵਿਚ ਬੰਦ ਕਿਸਾਨ ਆਗੂ ਕਾਕਾ ਕੋਟੜਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਦੇ ਚੱਲਦੇ ਉਸਨੂੰ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ ਵਿਚ ਲਿਆਂਦਾ ਗਿਆ ਸੀ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਪਰ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਕੌਮੀ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜੇਲ੍ਹ ਪ੍ਰਸ਼ਾਸਨ ਤੋਂ ਇਲਾਵਾ ਹਸਪਤਾਲ ਪ੍ਰਸ਼ਾਸਨ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ। ਅੱਜ ਇਸ ਰੋਸ ਦੇ ਚੱਲਦੇ ਉਨ੍ਹਾਂ ਵਲੋਂ ਸੜਕ ਜਾਮ ਕਰਕੇ ਸਰਕਾਰ ਦੇ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਹਾਲਾਂਕਿ ਪ੍ਰਸ਼ਾਸਨ ਨਾਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਗੱਲਬਾਤ ਚੱਲ ਰਹੀ ਹੈ, ਪਰ ਹਾਲੇ ਤੱਕ ਕਿਸੇ ਨਤੀਜੇ ’ਤੇ ਨਾ ਨਿਕਲਣ ਦੇ ਚੱਲਦੇ ਸੜਕ ਨੂੰ ਜਾਮ ਰੱਖਿਆ ਗਿਆ। ਜਗਜੀਤ ਸਿੰਘ ਡੱਲੇਵਾਲਾ ਨੇ ਕਿਹਾ ਕਿ ਕੱਲ੍ਹ ਰਾਤ ਕਾਕਾ ਕੋਟੜਾ ਨੂੰ ਆਕਸੀਜਨ ਦੀ ਕਮੀ ਦੇ ਚੱਲਦੇ ਫ਼ਰੀਦਕੋਟ ਜੇਲ੍ਹ ਤੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਲਿਆਂਦਾ ਗਿਆ ਸੀ, ਪਰ ਉੱਥੇ ਡੇਢ ਘੰਟਾ ਬੀਤ ਜਾਣ ਦੇ ਬਾਅਦ ਵੀ ਉਸ ਦਾ ਇਲਾਜ ਸ਼ੁਰੂ ਨਹੀਂ ਕੀਤਾ ਗਿਆ। ਦੂਜੇ ਪਾਸੇ ਕੱਲ੍ਹ ਕਾਕਾ ਕੋਟੜਾ ਹੀ ਨਹੀਂ ਬਲਕਿ ਚਾਰ ਤੋਂ ਪੰਜ ਹੋਰ ਕਿਸਾਨ ਵੀ ਜੋ ਜੇਲ੍ਹ ਦੇ ਅੰਦਰ ਬੰਦ ਹਨ, ਦਾ ਤਬੀਅਤ ਖ਼ਰਾਬ ਹੋਣ ਦੇ ਚਲਦੇ ਨਾ ਤਾਂ ਇਲਾਜ ਕਰਵਾਇਆ ਜਾ ਰਿਹਾ ਨਾ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇੱਥੋਂ ਤੱਕ ਕਿ ਜੇਕਰ ਕੋਈ ਬਾਹਰੋਂ ਖਾਣਾ ਭੇਜਣਾ ਚਾਹੇ ਤਾਂ ਉਹ ਵੀ ਉਨ੍ਹਾਂ ਤੱਕ ਨਹੀਂ ਭੇਜਿਆ ਜਾ ਰਿਹਾ ਕਿਉਂਕਿ ਜੇਲ੍ਹ ਦੇ ਅੰਦਰ ਬੇਹੱਦ ਘਟੀਆ ਦਰਜੇ ਦਾ ਖਾਣਾ ਉਨ੍ਹਾਂ ਨੂੰ ਦਿੱਤਾ ਜਾ ਰਿਹਾ। ਉਨ੍ਹਾਂ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਲ੍ਹ ਦੇ ਵਿਚ ਬੰਦ ਉਨ੍ਹਾਂ ਦੇ ਕਿਸਾਨ ਆਗੂਆਂ ਨੂੰ ਜਦੋਂ ਤੱਕ ਸਹੀ ਟਰੀਟਮੈਂਟ ਨਹੀਂ ਮਿਲਦਾ, ਉਨ੍ਹਾਂ ਦਾ ਇਲਾਜ ਨਹੀਂ ਹੁੰਦਾ, ਉਹ ਆਪਣਾ ਧਰਨਾ ਸਮਾਪਤ ਨਹੀਂ ਕਰਨਗੇ।