02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਐੱਸ.ਡੀ. ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮੱਲਾਂ ਮਾਰੀਆਂ

ਮਲੋਟ, 1 ਸਤੰਬਰ (ਪਾਟਿਲ)-ਐੱਸ. ਡੀ.

ਅਜੀਤ ਡੈਸਕ 02-09-2026
ਮਲੋਟ, 1 ਸਤੰਬਰ (ਪਾਟਿਲ)-ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਖਿਡਾਰੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਅੰਡਰ-19 ਸਕੈਟਿੰਗ ਮੁਕਾਬਲਿਆਂ ਵਿਚ ਖਿਡਾਰੀ ਮਨਿੰਦਰ ਨੇ 500 ਮੀਟਰ ਦੌੜ ਅਤੇ ਵਨ ਲੈਪ ਦੀਆਂ ਦੋਵੇਂ ਪ੍ਰਤੀਯੋਗਿਤਾਵਾਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਦੋ ਸੋਨ ਤਗ਼ਮੇ ਜਿੱਤੇ। ਇਸੇ ਤਰ੍ਹਾਂ ਟੇਬਲ ਟੈਨਿਸ ਅੰਡਰ-17 ਲੜਕਿਆਂ ਦੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਤੀਜਾ ਸਥਾਨ ਹਾਸਿਲ ਕਰਦਿਆਂ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਇਸ ਪ੍ਰਾਪਤੀ ’ਤੇ ਪ੍ਰਿੰਸੀਪਲ ਡਾ . ਨੀਰੂ ਬਠਲਾ ਵਾਟਸ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਜਿੱਤ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਮੈਨੇਜਿੰਗ ਕਮੇਟੀ ਅਤੇ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਜੇਤੂ ਖਿਡਾਰੀਆਂ, ਫ਼ਿਜੀਕਲ ਇੰਚਾਰਜ ਰਾਹੁਲ ਸ਼ਰਮਾ ਤੇ ਸਮੂਹ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਚੰਡੀਗੜ੍ਹ ਧਰਨੇ ’ਚ ਸ਼ਾਮਿਲ ਹੋਣ ਲਈ ਪਿੰਡ ਰੁਪਾਣਾ ਤੋਂ ਕਿਸਾਨ ਰਵਾਨਾ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਦਾ ਜਥਾ ਦਿੱਲੀ ਮੀਟਿੰਗ ਲਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।