ਪਿੰਡ ਘੁਮਿਆਰਾ ਵਿਖੇ ਕਈ ਪਰਿਵਾਰ ਹੋਏ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ
ਮੰਡੀ ਕਿੱਲਿਆਂਵਾਲੀ, 5 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਘੁਮਿਆਰਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਇਕੱਤਰਤਾ ਦੌਰਾਨ ਵੱਖ-ਵੱਖ ਸਿਆਸੀ ਦਲਾਂ ਨੂੰ ਛੱਡ ਕੇ ਪਿੰਡ ਘੁਮਿਆਰਾ, ਲੁਹਾਰਾ ਤੇ ਤਰਮਾਲਾ ਦੇ ਕਈ ਪਰਿਵਾਰਾਂ ਨੇ ਪਾਰਟੀ ਦਾ ਪੱਲਾ ਫ਼ੜ੍ਹ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸਿੰਘ ਰੁਪਾਣਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਾ ਸਿੰਘ ਵਾਦੀਆਂ ਅਤੇ ਜ਼ਿਲ੍ਹਾ ਸਕੱਤਰ ਅਮਰੀਕਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਕਾਰਨ ਨੌਜਵਾਨੀ ਕੁਰਾਹੇ ਪੈ ਰਹੀ ਹੈ।
ਮੰਡੀ ਕਿੱਲਿਆਂਵਾਲੀ, 5 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪਿੰਡ ਘੁਮਿਆਰਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਇਕੱਤਰਤਾ ਦੌਰਾਨ ਵੱਖ-ਵੱਖ ਸਿਆਸੀ ਦਲਾਂ ਨੂੰ ਛੱਡ ਕੇ ਪਿੰਡ ਘੁਮਿਆਰਾ, ਲੁਹਾਰਾ ਤੇ ਤਰਮਾਲਾ ਦੇ ਕਈ ਪਰਿਵਾਰਾਂ ਨੇ ਪਾਰਟੀ ਦਾ ਪੱਲਾ ਫ਼ੜ੍ਹ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸਿੰਘ ਰੁਪਾਣਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਾਜਾ ਸਿੰਘ ਵਾਦੀਆਂ ਅਤੇ ਜ਼ਿਲ੍ਹਾ ਸਕੱਤਰ ਅਮਰੀਕਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੇ ਵਧ ਰਹੇ ਪ੍ਰਕੋਪ ਕਾਰਨ ਨੌਜਵਾਨੀ ਕੁਰਾਹੇ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਅਤੇ ਅੰਮ੍ਰਿਤ ਸੰਚਾਰ ਮੁਹਿੰਮ ਹੀ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦੇ ਸਕਦੀ ਹੈ। ਆਗੂਆਂ ਨੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਸਮੂਹ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਖ਼ਜ਼ਾਨਚੀ ਕੁਲਵਿੰਦਰ ਸਿੰਘ, ਅਵਤਾਰ ਸਿੰਘ ਧਰਮੀ ਫ਼ੌਜੀ, ਕਿਰਪਾਲ ਸਿੰਘ ਧਰਮੀ ਫ਼ੌਜੀ, ਸੁਰਜੀਤ ਸਿੰਘ ਕੋਟਭਾਈ, ਰਣਜੀਤ ਸਿੰਘ ਪੰਨੂੰ ਮਿੱਡਾ ਅਤੇ ਨਸੀਬ ਸਿੰਘ ਵੀ ਮੌਜੂਦ ਸਨ।