07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮਨਾਇਆ

ਕੋਟਕਪੂਰਾ, 6 ਸਤੰਬਰ (ਹਰਪ੍ਰੀਤ ਸਿੰਘ)-ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਹ ਦਿਨ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਮਰਪਿਤ ਰਿਹਾ।

ਅਜੀਤ ਡੈਸਕ 07-09-2026
ਕੋਟਕਪੂਰਾ, 6 ਸਤੰਬਰ (ਹਰਪ੍ਰੀਤ ਸਿੰਘ)-ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਬੜੇ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ। ਇਹ ਦਿਨ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਿਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਮਰਪਿਤ ਰਿਹਾ। ਸਮਾਗਮ ਦੀ ਸ਼ੁਰੂਆਤ ਫੀਤਾ ਕੱਟ ਕਿ ਕੀਤੀ ਗਈ। ਇਸ ਤੋਂ ਬਾਅਦ ਸਕੂਲ ਵਿਚ ਕੇਕ ਕੱਟਣ ਦੀ ਰਸਮ ਨੇ ਸਮਾਗਮ ਨੂੰ ਹੋਰ ਚਾਰ ਚੰਨ ਲਾ ਦਿੱਤੇ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਸੁੰਦਰ ਭਾਸ਼ਣ, ਕਵਿਤਾਵਾਂ, ਗੀਤ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਸਕੂਲ ਦੇ ਐਮ.ਡੀ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸੁਰਿੰਦਰ ਕੌਰ, ਪ੍ਰਿੰਸੀਪਲ ਰੁਬੀਨਾ ਧੀਰ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਆਸ਼ਾ ਵਰਕਰ ਅਤੇ ਫੈਸਲੀਟੇਟਰ ਯੂਨੀਅਨ ਵਲੋਂ 11 ਦਿਨਾਂ ਦੀ ਕੰਮ ਛੋੜ ਹੜਤਾਲ ਅਗਲੀ ਖ਼ਬਰ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।