07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਦੇ ਹਾਲਾਤ ਬਹੁਤੇ ਸਾਜ਼ਗਾਰ ਨਹੀਂ- ਮੱਤਾ

ਕੋਟਕਪੂਰਾ, 6 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਜਗਰਾਜ ਸਿੰਘ ਪੱਤੋ ਦੀ ਫਾਈਲ ਤਸਵੀਰ| 07-09-2026
ਕੋਟਕਪੂਰਾ, 6 ਸਤੰਬਰ (ਮੋਹਰ ਸਿੰਘ ਗਿੱਲ)-ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ। ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਕਤ ਬਿਆਨ ਸਾਂਝਾ ਕਰਦਿਆਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਕੁਲਬੀਰ ਸਿੰਘ ਮੱਤਾ ਨੇ ਕਿਹਾ ਕਿ ਦਿਨ ਦਿਹਾੜੇ ਲੁੱਟਾਂ-ਖੋਹਾਂ ਅਤੇ ਕਤਲੋਗਾਰਦ ਹੋ ਰਹੀ ਹੈ । ਪੁਲਿਸ ਵੀ ਇਸ ਵਿਚ ਮੂਕ ਦਰਸ਼ਕ ਬਣ ਕੇ ਸਭ ਕੁਝ ਵੇਖ ਰਹੀ ਹੈ। ਮੱਤਾ ਨੇ ਕਿਹਾ ਹੈ ਕਿ ਹਰ ਰੋਜ ਮਾਵਾਂ ਦੇ ਪੁੱਤ, ਭੈਣਾਂ ਦੇ ਭਰਾ ਅਤੇ ਸੁਹਾਗਣਾਂ ਦੇ ਸੁਹਾਗ ਗੋਲੀਆਂ ਦਾ ਨਿਸ਼ਾਨਾ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਰੋਜ ਵਾਪਰਨ ਵਾਲੀਆਂ ਘਟਨਾਵਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਦੇਸ਼ ਦੇ ਸਾਰੇ ਰਾਜਾਂ ਨਾਲੋਂ ਪੰਜਾਬ ਦੀ ਸਥਿਤੀ ਨਾਜੁਕ ਬਣ ਗਈ ਹੈ, ਜੋ ਕਿ ਬੇਹੱਦ ਚਿੰਤਾਜਨਕ ਹੈ, ਕਿਉਂਕਿ ਨਾ ਤਾਂ ਵਪਾਰੀ ਦੁਕਾਨਦਾਰ ਅਤੇ ਨਾ ਹੀ ਕੋਈ ਕਿਸਾਨ ਇਸ ਵੇਲੇ ਸੁਰੱਖਿਅਤ ਹੈ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਅਹੁਦੇਦਾਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਅਗਲੀ ਖ਼ਬਰ ਮਨਵਿੰਦਰ ਕੌਰ ਨੂੰ ਪਿੰਡ ਸੰਧਵਾਂ ਦੀ ਪ੍ਰਧਾਨ ਨਿਯੁਕਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।