08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਹੈਰੋਇਨ ਸਮੇਤ ਪੰਜ ਵਿਅਕਤੀ ਕਾਬੂ

ਫ਼ਰੀਦਕੋਟ, 7 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 08-09-2026
ਫ਼ਰੀਦਕੋਟ, 7 ਸਤੰਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸੈਦੂ ਸ਼ਾਹ ਚੌਂਕ ਵਲੋਂ ਆਰਮੀ ਕੈਂਟ ਵੱਲ ਨੂੰ ਜਾ ਰਹੇ ਸਨ ਤਾਂ ਆਰਮੀ ਕੈਂਟ ਵਿਖੇ ਨਜ਼ਦੀਕ ਨਿਰਵੈਰ ਸਿੰਘ ਬਾਊ ਪੁੱਤਰ ਮੋਹਰ ਸਿੰਘ, ਜਗਸੀਰ ਸਿੰਘ ਸੀਰਾ ਤੇ ਸਤਵੀਰ ਸਿੰਘ ਉਰਫ਼ ਕਾਲਾ ਪੁੱਤਰਾਨ ਕਰਨੈਲ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 8 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਯਾਦਵਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਸਥਾਨਕ ਸਰਹਿੰਦ ਫੀਡਰ ਦੇ ਨਾਲ ਲੱਗਦੀ ਡੋਗਰ ਬਸਤੀ ਨੂੰ ਜਾਂਦੀ ਪਟੜੀ ਤੋਂ ਉਮਾ ਸ਼ੰਕਰ ਪੁੱਤਰ ਦੇਵੀ ਲਾਲ ਤੇ ਸੰਦੀਪ ਸਿੰਘ ਵੁਰਫ਼ ਸੰਨੀ ਪੁੱਤਰ ਮਲਕੀਤ ਸਿੰਘ ਵਾਸੀਆਨ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਸਮੇਤ ਲਿਫਾਫਾ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜੱਜ ਦੀ ਕੋਠੀ ’ਚੋਂ ਲੱਖਾਂ ਦਾ ਸਾਮਾਨ ਚੋਰੀ ਅਗਲੀ ਖ਼ਬਰ ਨਸ਼ੇ ਦੀਆਂ ਗੋਲੀਆਂ ਸਮੇਤ ਪੰਜ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।