ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਦੇ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ
ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਾਣਾ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-17 ਵਰਗ ਵਿਚ ਪਰਮਿੰਦਰ ਸਿੰਘ (ਫ਼ਰੀਦਕੋਟ) ਅਤੇ ਅੰਡਰ-19 ਵਰਗ ਵਿਚ ਗੁਰਸ਼ਰਨ ਸਿੰਘ (ਫ਼ਰੀਦਕੋਟ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਿਲ ਕੀਤੇ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ।
ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਭਾਣਾ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-17 ਵਰਗ ਵਿਚ ਪਰਮਿੰਦਰ ਸਿੰਘ (ਫ਼ਰੀਦਕੋਟ) ਅਤੇ ਅੰਡਰ-19 ਵਰਗ ਵਿਚ ਗੁਰਸ਼ਰਨ ਸਿੰਘ (ਫ਼ਰੀਦਕੋਟ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਹਾਸਿਲ ਕੀਤੇ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ। ਇਸ ਮੌਕੇ ਸਕੂਲ ਦੇ ਸਰਪ੍ਰਸਤ ਅਜਮੇਰ ਸਿੰਘ ਧਾਲੀਵਾਲ, ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ, ਡਾਇਰੈਕਟਰ ਕੁਲਵਿੰਦਰ ਕੌਰ ਧਾਲੀਵਾਲ ਨੇ ਇਸ ਸ਼ਾਨਦਾਰ ਉਪਲਬਧੀ ਲਈ ਡੀ.ਪੀ.ਈ. ਕੁਲਵਿੰਦਰ ਕੌਰ, ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਡਾ. ਵੀਰਪਾਲ ਕੌਰ ਨੇ ਖਿਡਾਰੀਆਂ ਦੀ ਇਸ ਉਪਲਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਨਿਯਮਤ ਅਭਿਆਸ ਨਾਲ ਹੀ ਅਜਿਹੀਆਂ ਸਫ਼ਲਤਾਵਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਰਵਪੱਖੀ ਸ਼ਖ਼ਸੀਅਤ ਵਿਕਾਸ ਲਈ, ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ।