ਭਾਕਿਯੂ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਜਾਰੀ-ਡੀ. ਸੀ. ਦਫ਼ਤਰ ਦਾ ਕੀਤਾ ਘਿਰਾਓ
ਫ਼ਰੀਦਕੋਟ , 7 ਸਤੰਬਰ ( ਸਰਬਜੀਤ ਸਿੰਘ )- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਪੱਧਰ ’ ਤੇ ਜ਼ਿਲ੍ਹਾ ਹੈਡਕੁਆਰਟਰਾਂ ’ ਤੇ ਲੱਗੇ ਮੋਰਚਿਆਂ ਦੇ ਤਹਿਤ ਫ਼ਰੀਦਕੋਟ ਵਿਖੇ ਮਿੰਨੀ ਸਕੱਤਰੇਤ ਵਿਖੇ ਲੱਗਿਆ ਮੋਰਚਾ ਅੱਜ 9 ਵੇਂ ਦਿਨ ਵੀ ਜਾਰੀ ਰਿਹਾ । ਪੰਜਾਬ ਸਰਕਾਰ ਵਲੋਂ ਕਿਸਾਨੀ ਮੰਗਾਂ ’ ਤੇ ਗੌਰ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ।
ਫ਼ਰੀਦਕੋਟ , 7 ਸਤੰਬਰ ( ਸਰਬਜੀਤ ਸਿੰਘ )- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪੰਜਾਬ ਪੱਧਰ ’ ਤੇ ਜ਼ਿਲ੍ਹਾ ਹੈਡਕੁਆਰਟਰਾਂ ’ ਤੇ ਲੱਗੇ ਮੋਰਚਿਆਂ ਦੇ ਤਹਿਤ ਫ਼ਰੀਦਕੋਟ ਵਿਖੇ ਮਿੰਨੀ ਸਕੱਤਰੇਤ ਵਿਖੇ ਲੱਗਿਆ ਮੋਰਚਾ ਅੱਜ 9 ਵੇਂ ਦਿਨ ਵੀ ਜਾਰੀ ਰਿਹਾ । ਪੰਜਾਬ ਸਰਕਾਰ ਵਲੋਂ ਕਿਸਾਨੀ ਮੰਗਾਂ ’ ਤੇ ਗੌਰ ਨਾ ਹੋਣ ਕਾਰਨ ਡਿਪਟੀ ਕਮਿਸ਼ਨਰ ਫ਼ਰੀਦਕੋਟ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ । ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੋਈ ਹੈ । ਜਿਸ ਨੇ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਦੀ ਬਜਾਏ ਉਨ੍ਹਾਂ ਨਾਲ ਧੋਖਾ ਹੀ ਕੀਤਾ ਹੈ ਅਤੇ ਪਿੱਠ ਪਿੱਛੇ ਛੁਰਾ ਮਾਰਿਆ ਹੈ । ਕਿਸਾਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਸੰਕੇਤ ਤੌਰ ’ ਤੇ ਐਕਸ਼ਨ ਕੀਤਾ ਗਿਆ ਗਿਆ ਸੀ ਤੇ ਜੇਕਰ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਵੱਡੇ ਇਕੱਠਾਂ ਨਾਲ ਸਖ਼ਤ ਐਕਸ਼ਨ ਕੀਤੇ ਜਾਣਗੇ । ਜ਼ਿਕਰਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਵਲੋਂ 30 ਅਗਸਤ ਤੋਂ ਨਵੀਂ ਲਿਆਂਦੀ ਲੈਂਡ ਪੂਲਿੰਗ ਨੀਤੀ ਰੱਦ ਕਰਨ , ਭਾਰਤ ਅਮਰੀਕਾ ਮੁੁਕਤ ਵਪਾਰ ਸਮਝੌਤਾ ਰੱਦ ਕਰਨ ਸਮੇਤ 13 ਮੰਗਾਂ ਨੂੰ ਲੈ ਕੇ ਜ਼ਿਲ੍ਹਾ ਹੈਡਕੁਆਰਟਰਾਂ ’ ਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ , ਹਰਪ੍ਰੀਤ ਸਿੰਘ ਦਲ ਸਿੰਘ ਵਾਲਾ , ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਮੱਤਾ , ਜ਼ਿਲ੍ਹਾ ਆਗੂ ਜਸਪ੍ਰੀਤ ਸਿੰਘ ਜੈਤੋ , ਬਲਾਕ ਜੈਤੋ ਪ੍ਰਧਾਨ ਜਗਜੀਤ ਸਿੰਘ ਜੈਤੋ , ਬਲਾਕ ਜੈਤੋ ਆਗੂ ਚਰਨਜੀਤ ਸਿੰਘ ਰਣ ਸਿੰਘ ਵਾਲਾ ਆਦਿ ਨੇ ਸੰਬੋਧਨ ਕੀਤਾ ।