05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ ਚ ਕੀਤੇ ਮਾਮੂਲੀ ਵਾਧੇ ਨੂੰ ਰੱਦ ਕੀਤਾ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਐਲਾਨੇ ਕਣਕ ਦੇ ਭਾਅ ਵਿਚ ਕੀਤੇ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨ ਆਗੂਆਂ ਨੇ ਮੁੱਢੋਂ ਰੱਦ ਕਰਦਿਆਂ ਇਸ ਨੂੰ ਖੇਤੀ ਲਾਗਤਾਂ ਦੇ ਮੁਕਾਬਲੇ ਨਾਕਾਫ਼ੀ ਦੱਸਿਆ।

ਭਾਕਿਯੂ (ਲੱਖੋਵਾਲ) ਦੀ ਮੀਟਿੰਗ ਹੋਈ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ’ ਚ ਕੀਤੇ ਮਾਮੂਲੀ ਵਾਧੇ ਨੂੰ ਰੱਦ ਕੀਤਾ 05-10-2026
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੇ ਐਲਾਨੇ ਕਣਕ ਦੇ ਭਾਅ ਵਿਚ ਕੀਤੇ 25 ਰੁਪਏ ਪ੍ਰਤੀ ਕੁਇੰਟਲ ਦੇ ਵਾਧੇ ਨੂੰ ਕਿਸਾਨ ਆਗੂਆਂ ਨੇ ਮੁੱਢੋਂ ਰੱਦ ਕਰਦਿਆਂ ਇਸ ਨੂੰ ਖੇਤੀ ਲਾਗਤਾਂ ਦੇ ਮੁਕਾਬਲੇ ਨਾਕਾਫ਼ੀ ਦੱਸਿਆ। ਮੀਟਿੰਗ ਮਗਰੋਂ ‘ਅਜੀਤ’ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਸਿੰਘ ਡੋਹਕ ਨੇ ਕਿਹਾ ਕਿ ਖੇਤੀਬਾੜੀ ਲਈ ਡੀਜ਼ਲ, ਖਾਦਾਂ, ਕੀਟਨਾਸ਼ਕਾਂ, ਬੀਜਾਂ, ਮਜ਼ਦੂਰੀ ਅਤੇ ਮਸ਼ੀਨਰੀ ਸਮੇਤ ਹੋਰ ਖਰਚਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਮੁਕਾਬਲੇ ਫਸਲਾਂ ਦੇ ਭਾਅ ਵਿਚ 25 ਰੁਪਏ ਪ੍ਰਤੀ ਕੁਇੰਟਲ ਹੋਣ ਵਾਲਾ ਮਾਮੂਲੀ ਵਾਧਾ ਕਿਸਾਨਾਂ ਦੀ ਆਮਦਨ ਅਤੇ ਖੇਤੀ ਲਾਗਤ ਵਿਚਕਾਰ ਪੈਦਾ ਹੋ ਰਹੇ ਪਾੜੇ ਨੂੰ ਪੂਰਾ ਕਰਨ ਲਈ ਕਾਫ਼ੀ ਨਹੀਂ ਹੈ। ਉਨ੍ਹਾਂ ਮੰਗ ਕੀਤੀ ਕਿ ਸਾਲ 1966-67 ਨੂੰ ਆਧਾਰ ਮੰਨ ਕੇ ਕੀਮਤ ਸੂਚਕ ਅੰਕ ਅਨੁਸਾਰ ਫ਼ਸਲਾਂ ਦੇ ਭਾਅ ਤੈਅ ਕੀਤੇ ਜਾਣ, ਤਾਂ ਜੋ ਮਹਿੰਗਾਈ ਅਤੇ ਵਧੀਆਂ ਖੇਤੀ ਲਾਗਤਾਂ ਨੂੰ ਧਿਆਨ ਵਿਚ ਰੱਖਦਿਆਂ ਕਿਸਾਨਾਂ ਨੂੰ ਉਨ੍ਹਾਂ ਦੀ ਪੈਦਾਵਾਰ ਦਾ ਢੁੱਕਵਾਂ ਮੁੱਲ ਮਿਲ ਸਕੇ। ਇਸ ਮੌਕੇ ਭਿੰਦਰ ਸਿੰਘ ਲੰਬੀ ਢਾਬ ਸਰਪ੍ਰਸਤ, ਗੁਰਮੀਤ ਸਿੰਘ ਲੰਬੀ ਢਾਬ ਜ਼ਿਲ੍ਹਾ ਜਨਰਲ ਸਕੱਤਰ, ਕੁਲਦੀਪ ਸਿੰਘ ਥਾਂਦੇਵਾਲਾ ਸੀਨੀਅਰ ਮੀਤ ਪ੍ਰਧਾਨ, ਜਸਕਰਨ ਸਿੰਘ ਬੂੜਾ ਗੁੱਜਰ ਖਜ਼ਾਨਚੀ, ਕਰਮ ਸਿੰਘ ਬੂੜਾ ਗੁੱਜਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲੀ ਸਰਕਾਰ ਆਉਣ ’ਤੇ ਬਿਜਲੀ ਸਰਪਲਸ ਕਰ ਦੇਵਾਂਗੇ : ਮਨਤਾਰ ਸਿੰਘ ਬਰਾੜ ਅਗਲੀ ਖ਼ਬਰ ਮੇਰਾ ਯੁਵਾ ਭਾਰਤ ਨੇ ਅੰਤਰਰਾਸ਼ਟਰੀ ਬਜ਼ੁਰਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।