05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਕਿਯੂ (ਰਾਜੇਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ ਦੋ ਨਵੀਆਂ ਇਕਾਈਆਂ ਦਾ ਕੀਤਾ ਗਠਨ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਗੋਨੇਆਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਵਿਸਥਾਰ ਤਹਿਤ ਪੱਤੀ ਤੰਬੂ ਸਾਹਿਬ ਅਤੇ ਬਸਤੀ ਸੁਰਗਾਪੁਰੀ ਦੀਆਂ ਦੋ ਨਵੀਆਂ ਇਕਾਈਆਂ ਦਾ ਗਠਨ ਕੀਤਾ ਗਿਆ।

ਅਜੀਤ ਡੈਸਕ 05-10-2026
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਸ਼ਹੀਦ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਗੋਨੇਆਣਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੇ ਵਿਸਥਾਰ ਤਹਿਤ ਪੱਤੀ ਤੰਬੂ ਸਾਹਿਬ ਅਤੇ ਬਸਤੀ ਸੁਰਗਾਪੁਰੀ ਦੀਆਂ ਦੋ ਨਵੀਆਂ ਇਕਾਈਆਂ ਦਾ ਗਠਨ ਕੀਤਾ ਗਿਆ। ਕਿਸਾਨ ਆਗੂਆਂ ਨੇ ਝੋਨੇ ਦੀ ਆਮਦ ਤੋਂ ਪਹਿਲਾਂ ਮੰਡੀਆਂ ਅਤੇ ਖ਼ਰੀਦ ਕੇਂਦਰਾਂ ਵਿਚ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੀ ਮੰਗ ਕੀਤੀ। ਉਨ੍ਹਾਂ ਝੋਨੇ ਦੀ ਖ਼ਰੀਦ ਦੌਰਾਨ ਹੋਣ ਵਾਲੀ ਕਥਿਤ ਕਾਟ, ਨਮੀ ਦੀ ਜਾਂਚ ਅਤੇ ਸ਼ੈਲਰ ਮਾਲਕਾਂ ਵਲੋਂ ਆਪਣੀਆਂ ਮਾਇਸਚਰ ਮਸ਼ੀਨਾਂ ਰਾਹੀਂ ਫ਼ਸਲ ਦੀ ਗੁਣਵੱਤਾ ਤੈਅ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਉਠਾਇਆ। ਕਿਸਾਨ ਆਗੂਆਂ ਨੇ ਕਿਹਾ ਕਿ ਨਮੀ ਦੀ ਜਾਂਚ ਸਿਰਫ਼ ਮਾਰਕੀਟ ਕਮੇਟੀ ਅਤੇ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਮਨਜ਼ੂਰਸ਼ੁਦਾ ਮਾਇਸਚਰ ਮਸ਼ੀਨਾਂ ਰਾਹੀਂ ਹੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ੈਲਰ ਮਾਲਕ ਆਪਣੀ ਮਸ਼ੀਨ ਰਾਹੀਂ ਝੋਨੇ ਦੀ ਗੁਣਵੱਤਾ ਜਾਂ ਨਮੀ ਜਾਂਚ ਦੇ ਆਧਾਰ ’ਤੇ ਖਰੀਦ ਵਿਚ ਟਾਲ-ਮਟੋਲ ਕਰਦਾ ਹੈ ਤਾਂ ਜਥੇਬੰਦੀ ਵਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀ ਖੱਜਲ-ਖੁਆਰੀ ਅਤੇ ਕਥਿਤ ਲੁੱਟ ਨੂੰ ਰੋਕਣ ਲਈ ਢੁੱਕਵੇਂ ਕਦਮ ਨਾ ਚੁੱਕੇ ਗਏ ਤਾਂ ਕਿਸਾਨ ਆਗੂ ਸੰਯੁਕਤ ਕਿਸਾਨ ਮੋਰਚੇ ਨੂੰ ਨਾਲ ਲੈ ਕੇ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ। ਇਸ ਮੌਕੇ ਬਸਤੀ ਸੁਰਗਾਪੁਰੀ ਇਕਾਈ ਦੀ ਚੋਣ ਦੌਰਾਨ ਸੁਖਵਿੰਦਰ ਸਿੰਘ ਨੂੰ ਪ੍ਰਧਾਨ, ਕੁਲਵਿੰਦਰ ਸਿੰਘ ਨੂੰ ਸਕੱਤਰ ਅਤੇ ਪੰਕਜ ਨੂੰ ਮੀਤ ਪ੍ਰਧਾਨ ਚੁਣਿਆਂ ਗਿਆ, ਜਦਕਿ ਲਵਲੀ ਸਿੰਘ, ਜਸਕਰਨ ਸਿੰਘ, ਪਰਮਜੀਤ ਸਿੰਘ, ਰਘਵੀਰ ਸਿੰਘ, ਜਗਦੀਸ਼ ਸਿੰਘ ਅਤੇ ਜਗਮੀਤ ਸਿੰਘ ਨੂੰ ਮੈਂਬਰ ਬਣਾਇਆ ਗਿਆ। ਪੱਤੀ ਤੰਬੂ ਸਾਹਿਬ ਇਕਾਈ ਵਿਚ ਬਲਵਿੰਦਰ ਸਿੰਘ ਨੂੰ ਪ੍ਰਧਾਨ, ਨਰਿੰਦਰ ਸਿੰਘ ਨੂੰ ਸਕੱਤਰ ਅਤੇ ਲਖਵਿੰਦਰ ਸਿੰਘ ਨੂੰ ਮੈਂਬਰ ਚੁਣਿਆ ਗਿਆ। ਜ਼ਿਲ੍ਹਾ ਵਾਈਸ ਪ੍ਰਧਾਨ ਹਰਪ੍ਰੀਤ ਸਿੰਘ ਗੋਨੇਆਣਾ ਵਲੋਂ ਦੋਵੇਂ ਨਵੀਆਂ ਚੁਣੀਆਂ ਕਮੇਟੀਆਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਵੜਿੰਗ, ਲਵਦੀਪ ਸਿੰਘ ਜੰਡੋਕੇ, ਸੰਦੀਪ ਸਿੰਘ ਮੁਕਤਸਰ, ਲਖਵਿੰਦਰ ਸਿੰਘ ਡੋਹਕ ਆਦਿ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਗਿੱਦੜਬਾਹਾ ਦੇ ਮੁੱਕੇਬਾਜ਼ਾਂ ਨੇ ਜ਼ਿਲ੍ਹੇ ’ਚੋਂ ਪਹਿਲਾ ਸਥਾਨ ਹਾਸਿਲ ਕਰਕੇ ਗੱਡੇ ਝੰਡੇ ਅਗਲੀ ਖ਼ਬਰ ਬਾਬਾ ਨਾਮਦੇਵ ਸਭਾ ਜੈਤੋ ਨੇ 38ਵਾਂ ਮੁਫ਼ਤ ਹੋਮਿਓਪੈਥੀ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।