05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਾਲੀਬਾਲ ਸ਼ੂਟਿੰਗ ’ਚ ਭੁੱਟੀਵਾਲਾ ਦੀ ਟੀਮ ਜ਼ਿਲ੍ਹੇ ’ਚੋਂ ਅੱਵਲ

ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਾਲੀਬਾਲ ਸ਼ੂਟਿੰਗ ਦੇ ਉਮਰ ਵਰਗ 21 ਤੋਂ 30 ਸਾਲ ਦੇ ਮੁਕਾਬਲਿਆਂ ਵਿਚ ਪਿੰਡ ਭੁੱਟੀਵਾਲਾ ਦੀ ਟੀਮ ਨੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਪਿੰਡ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰਾਪਤੀ ’ਤੇ ਪਿੰਡ ਦੇ ਸਰਪੰਚ ਬਲਜੀਤ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ।

ਅਜੀਤ ਡੈਸਕ 05-10-2026
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੌਰਾਨ ਵਾਲੀਬਾਲ ਸ਼ੂਟਿੰਗ ਦੇ ਉਮਰ ਵਰਗ 21 ਤੋਂ 30 ਸਾਲ ਦੇ ਮੁਕਾਬਲਿਆਂ ਵਿਚ ਪਿੰਡ ਭੁੱਟੀਵਾਲਾ ਦੀ ਟੀਮ ਨੇ ਜ਼ਿਲ੍ਹੇ ਭਰ ਵਿਚੋਂ ਪਹਿਲਾ ਸਥਾਨ ਹਾਸਿਲ ਕਰਕੇ ਪਿੰਡ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰਾਪਤੀ ’ਤੇ ਪਿੰਡ ਦੇ ਸਰਪੰਚ ਬਲਜੀਤ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਦਾ ਖੇਡਾਂ ਵੱਲ ਵੱਧ ਰਿਹਾ ਰੁਝਾਨ ਸ਼ਲਾਘਾਯੋਗ ਹੈ। ਖੇਡਾਂ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਣ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿਚ ਵੀ ਸਹਾਈ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਭੁੱਟੀਵਾਲਾ ਦੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿਚ ਖਿਡਾਰੀ ਪੰਜਾਬ ਪੱਧਰੀ ਮੁਕਾਬਲਿਆਂ ਵਿਚ ਵੀ ਵਧੀਆ ਪ੍ਰਦਰਸ਼ਨ ਕਰਕੇ ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨਗੇ।
ਪਿਛਲੀ ਖ਼ਬਰ 101 ਸਾਲਾ ਬਜ਼ੁਰਗ ਬਲਵੀਰ ਸਿੱਘ ਸਿੱਧੂ ਦਾ ਦਿਹਾਂਤ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਲਈ ਪੁਖਤਾ ਪ੍ਰਬੰਧ ਕੀਤੇ : ਗੁਰਮੀਤ ਸਿੰਘ ਖੁੱਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।