ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਮੀਟਿੰਗ ਹੋਈ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚਾ ਸਿੱਖ ਪੰਥ ਇਕੱਠਾ ਹੋਵੇ : ਰਜਿੰਦਰ ਸਿੰਘ ਰਾਜਾ
ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਜਾਇਜ਼ ਅਤੇ ਕਾਨੂੰਨੀ ਹੱਕਾਂ ਦੀ ਲੜਾਈ ਹੈ ਅਤੇ ਇਸ ਮਾਮਲੇ ’ਤੇ ਸਮੁੱਚੇ ਸਿੱਖ ਪੰਥ ਨੂੰ ਇਕਜੁੱਟ ਹੋਣਾ ਚਾਹੀਦਾ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਵੱਖ-ਵੱਖ ਪਿੰਡਾਂ ਦੇ ਦੌਰੇ ਉਪਰੰਤ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਅਕਾਲੀ ਦਲ (ਪੁਨਰ-ਸੁਰਜੀਤ) ਮੀਟਿੰਗ ਉਪਰੰਤ ਅਹੁਦੇਦਾਰਾਂ ਨਾਲ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ। ਅਜੀਤ ਤਸਵੀਰ
05-10-2026