11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

9ਵੇਂ ਰਾਸ਼ਟਰੀ ਪੋਸ਼ਣ ਮਾਹ ਦਾ ਸਮਾਪਤੀ ਸਮਾਰੋਹ ਕਰਵਾਇਆ

ਫ਼ਰੀਦਕੋਟ, 9 ਅਕਤੂਬਰ (ਸਟਾਫ਼ ਰਿਪੋਰਟਰ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿਖੇ ਮਨਾਏ ਗਏ 9ਵੇਂ ਰਾਸ਼ਟਰੀ ਪੋਸ਼ਣ ਮਾਹ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। 9 ਸਤੰਬਰ ਤੋਂ ਸ਼ੁਰੂ ਹੋਏ ਇਸ ਪੋਸ਼ਣ ਮਾਹ ਦੌਰਾਨ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ, ਖੁਰਾਕ ਵਿਚ ਵਿਭਿੰਨਤਾ, ਪ੍ਰੋਟੀਨ ਦੀ ਮਹੱਤਤਾ ਅਤੇ ਸਿਹਤਮੰਦ ਜੀਵਨ-ਸ਼ੈਲੀ ਬਾਰੇ ਜਾਗਰੂਕ ਕੀਤਾ ਗਿਆ।

ਅਜੀਤ ਡੈਸਕ 10-10-2026
ਫ਼ਰੀਦਕੋਟ, 9 ਅਕਤੂਬਰ (ਸਟਾਫ਼ ਰਿਪੋਰਟਰ)-ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿਖੇ ਮਨਾਏ ਗਏ 9ਵੇਂ ਰਾਸ਼ਟਰੀ ਪੋਸ਼ਣ ਮਾਹ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। 9 ਸਤੰਬਰ ਤੋਂ ਸ਼ੁਰੂ ਹੋਏ ਇਸ ਪੋਸ਼ਣ ਮਾਹ ਦੌਰਾਨ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਸੰਤੁਲਿਤ ਖੁਰਾਕ, ਖੁਰਾਕ ਵਿਚ ਵਿਭਿੰਨਤਾ, ਪ੍ਰੋਟੀਨ ਦੀ ਮਹੱਤਤਾ ਅਤੇ ਸਿਹਤਮੰਦ ਜੀਵਨ-ਸ਼ੈਲੀ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਨਦੀਪ ਸੰਧੂ ਨੇ ਕਿਹਾ ਕਿ ਤੰਦਰੁਸਤ ਸਮਾਜ ਦੀ ਨੀਂਹ ਸਿਹਤਮੰਦ ਅਤੇ ਪੋਸ਼ਣਯੁਕਤ ਬਚਪਨ ਤੋਂ ਰੱਖੀ ਜਾਂਦੀ ਹੈ। ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੰਤੁਲਿਤ ਖੁਰਾਕ, ਸਾਫ਼-ਸਫ਼ਾਈ ਅਤੇ ਸਿਹਤ ਪ੍ਰਤੀ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੋਸ਼ਣ ਮਾਹ ਦੌਰਾਨ ਕਰਵਾਈਆਂ ਗਈਆਂ ਗਤੀਵਿਧੀਆਂ ਦਾ ਮੁੱਖ ਉਦੇਸ਼ ਹਰ ਪਰਿਵਾਰ ਤੱਕ ਪੋਸ਼ਣ ਸਬੰਧੀ ਸਹੀ ਜਾਣਕਾਰੀ ਪਹੁੰਚਾਉਣਾ ਅਤੇ ਸਿਹਤਮੰਦ ਖੁਰਾਕ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨਾ ਹੈ । ਅੰਤ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੇ 9ਵੇਂ ਰਾਸ਼ਟਰੀ ਪੋਸ਼ਣ ਮਾਹ ਨੂੰ ਸਫ਼ਲ ਬਣਾਉਣ ਲਈ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੋਸ਼ਣ ਸਬੰਧੀ ਜਾਗਰੂਕਤਾ ਨੂੰ ਲੋਕ ਲਹਿਰ ਬਣਾਉਣ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। ਇਸ ਤਰ੍ਹਾਂ ਜ਼ਿਲ੍ਹਾ ਫ਼ਰੀਦਕੋਟ ਵਿਚ 9ਵਾਂ ਰਾਸ਼ਟਰੀ ਪੋਸ਼ਣ ਮਾਹ ਸਫ਼ਲਤਾ ਪੂਰਵਕ ਸੰਪੰਨ ਹੋਇਆ।
ਪਿਛਲੀ ਖ਼ਬਰ ਵਿਦਿਆਰਥਣ ਵਲੋਂ ਖੁਦਕੁਸ਼ੀ ਮਾਮਲੇ ’ਚ ਪੀ. ਐਸ. ਯੂ. ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ ਅਗਲੀ ਖ਼ਬਰ ਕਾਂਗਰਸੀ ਵਰਕਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।