18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਖੇਡਾਂ ਵਤਨ ਪੰਜਾਬ ਦੀਆਂ -2026 ( ਸੀਜਨ -4) ਨੂੰ ਸਮਰਪਿਤ ਰਾਜ ਪੱਧਰੀ ਖੇਡਾਂ ਸ਼ੁਰੂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 (ਸੀਜਨ-4) ਨੂੰ ਸਮਰਪਿਤ ਰਾਜ ਪੱਧਰੀ ਹੈਂਡਬਾਲ ਅਤੇ ਤਾਈਕਵਾਂਡੋ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਸ਼ੁਰੂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

‘ਖੇਡਾਂ ਵਤਨ ਪੰਜਾਬ ਦੀਆਂ-2026 (ਸੀਜ਼ਨ-4) ਦੀਆਂ ਰਾਜ ਪੱਧਰੀ ਖੇਡਾਂ ’ਚ ਜੇਤੂ ਖਿਡਾਰਣਾਂ ਨੂੰ ਸਨਮਾਨਿਤ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ। ਅਜੀਤ ਤਸਵੀਰ 18-10-2026
ਫ਼ਰੀਦਕੋਟ, 17 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 (ਸੀਜਨ-4) ਨੂੰ ਸਮਰਪਿਤ ਰਾਜ ਪੱਧਰੀ ਹੈਂਡਬਾਲ ਅਤੇ ਤਾਈਕਵਾਂਡੋ ਖੇਡਾਂ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਸ਼ੁਰੂ ਕਰਵਾਈਆਂ ਗਈਆਂ। ਇਨ੍ਹਾਂ ਖੇਡਾਂ ਦੀ ਸ਼ੁਰੂਆਤ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਸਮੂਹ ਖਿਡਾਰੀਆਂ ਦੀ ਖੇਡਾਂ ਵਿਚ ਭਾਗ ਲੈਣ ਲਈ ਹੌਂਸਲਾ ਅਫਜਾਈ ਕੀਤੀ ਅਤੇ ਕਾਮਨਾ ਕੀਤੀ ਕਿ ਪੰਜਾਬ ਦਾ ਨਾਮ ਖੇਡ ਜਗਤ ਲਈ ਸਾਰੀ ਦੁਨੀਆਂ ਵਿਚ ਰੌਸ਼ਨ ਹੋਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਹਰੇਕ ਉਮਰ ਦਾ ਖਿਡਾਰੀ ਹਿੱਸਾ ਲੈ ਸਕਦਾ ਹੈ। ਨੌਜਵਾਨਾਂ ਨੂੰ ਸਹੀ ਰਸਤੇ ਤੇ ਲਿਜਾਣ ਲਈ ਪੰਜਾਬ ਸਰਕਾਰ ਵਲੋਂ ਜੋ ਮੁਹਿੰਮ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਕੀਤੀ ਹੈ, ਸਾਡੀ ਨੌਜਵਾਨੀ ਨੂੰ ਚੰਗੇ ਪਾਸ ਲੈ ਕੇ ਜਾਣ ਵਿਚ ਬਹੁਤ ਮਦਦਗਾਰ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਪ੍ਰਤੀਯੋਗਤਾਵਾਂ ਦਾ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ, ਉਨ੍ਹਾਂ ਦੀ ਪ੍ਰਤਿਭਾ ਨੂੰ ਉਚਿਤ ਮੰਚ ਪ੍ਰਦਾਨ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਦਿਆਂ ਸਿਹਤਮੰਦ ਤੇ ਸਕਾਰਾਤਮਕ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਜ਼ਿਲ੍ਹਾ ਪ੍ਰਸ਼ਾਸਨ, ਖੇਡ ਵਿਭਾਗ, ਖੇਡਾਂ ਦੇ ਕੋਚ ਅਤੇ ਬੱਚਿਆਂ ਦੇ ਮਾਂ-ਬਾਪ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਖੇਡਾਂ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵੱਲ ਜਾਣ ਤੋਂ ਰੋਕਣਗੀਆਂ। ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਹ ਖੇਡਾਂ 23 ਤਰੀਕ ਤੱਕ ਚੱਲਣਗੀਆਂ ਅਤੇ ਇਨ੍ਹਾਂ ਖੇਡਾਂ ਵਿਚ 4 ਹਾਜ਼ਰ ਦੇ ਕਰੀਬ ਖਿਡਾਰੀ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਦੇ ਰਹਿਣ ਸਹਿਣ ਅਤੇ ਖਾਣੇ/ਰਿਫਰੈਸ਼ਮੈਂਟ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਖੇਡ ਪ੍ਰੇਮੀਆਂ, ਸਮੂਹ ਖਿਡਾਰੀਆਂ ਅਤੇ ਪਤਵੰਤੇ ਸੱਜਣਾ ਨੂੰ ਅਪੀਲ ਕੀਤੀ ਖੇਡ ਸਟੇਡੀਅਮ ਵਿਖੇ ਪਹੁੰਚ ਕੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕੀਤੀ ਜਾਵੇ। ਜ਼ਿਲ੍ਹਾ ਖੇਡ ਅਫਸਰ ਨੇ ਡਿਪਟੀ ਕਮਿਸ਼ਨ ਰਾਹੁਲ ਚਾਬਾ, ਏਡੀਸੀ ਕੇਸ਼ਵ ਗੋਇਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਇਸ ਮੌਕੇ ਸੂਚਨਾ ਕਮਿਸ਼ਨ ਸੰਦੀਪ ਧਾਲੀਵਾਲ, ਚੇਅਰਮੈਨ ਮਾਰਕੀਟ ਕਮੇਟੀ ਫ਼ਰੀਦਕੋਟ ਅਮਨਦੀਪ ਬਾਬਾ, ਰਜਿੰਦਰ ਦਾਸ ਰਿੰਕੂ ਸਮਾਧਾਂ ਵਾਲਾ ਚੇਅਰਮੈਨ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ ਵਿਖੇ ਜਿੰਮ ਬਣਾਉਣ ਲਈ ਡੇਢ ਲੱਖ ਰੁਪਏ ਦਾ ਚੈਕ ਦਿੱਤਾ ਵਿਦਿਆਰਥਣ ਜਸ਼ਨਪ੍ਰੀਤ ਕੌਰ ਦੀ... ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਵਿਖੇ ਰਹਿੰਦ - ਖੂੰਹਦ ਪ੍ਰਬੰਧਨ ਸਬੰਧੀ ਸਿਖਲਾਈ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।