21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਹੋਈ

ਫ਼ਰੀਦਕੋਟ, 20 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਪੀ. ਆਰ.

ਨਰੇਗਾ ਮਜ਼ਦੂਰ ਮੰਗ ਪੱਤਰ ਸੌਂਪਦੇ ਹੋਏ। ਤਸਵੀਰ : ਸਰਬਜੀਤ ਸਿੰਘ 21-10-2026
ਫ਼ਰੀਦਕੋਟ, 20 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਡਿਪੂ ਦੀ ਮਹੀਨਾਵਾਰ ਮੀਟਿੰਗ ਜਲੌਰ ਸਿੰਘ ਬਰਾੜ ਦਫ਼ਤਰ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸਮੂਹ ਪੈਨਸ਼ਨਰਜ਼ ਮੈਂਬਰਾਂ ਨੇ ਵੱਡੀ ਪੱਧਰ ’ਤੇ ਹਾਜ਼ਰੀ ਲਗਵਾਈ । ਮੀਟਿੰਗ ’ਚ ਜਸਵੀਰ ਸਿੰਘ ਮੋਗਾ ਮੀਤ ਪ੍ਰਧਾਨ ਦੀ ਬੇਵਕਤੀ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਬੁਲਾਰਿਆਂ ਨੇ ਮੁੱਖ ਦਫ਼ਤਰ ਪਟਿਆਲਾ ਅਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸੈਂਟਰ ਕਮੇਟੀ ਪਟਿਆਲਾ ਦੀ ਅਗਵਾਈ ਵਿਚ ਸਖਤ ਸੰਘਰਸ਼ ਕਰਨ ਦਾ ਐਲਾਨ ਕੀਤਾ ਗਿਆ। ਮੈਂਬਰਾਂ ਨੂੰ 21 ਅਕਤੂਬਰ ਤੀਜੇ ਬੁੱਧਵਾਰ ਪਟਿਆਲੇ ਮੁੱਖ ਦਫ਼ਤਰ ਪਹੁੰਚਣ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਅਖੀਰ ਵਿਚ ਕੁਲਦੀਪ ਸਿੰਘ ਨੰਬਰਦਾਰ ਦੀਪ ਸਿੰਘ ਵਾਲਾ ਨੂੰ ਜਨਮ ਦਿਨ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬੂ ਕਾਲਾ ਰਾਮ, ਗੁਰਦੇਵ ਸਿੰਘ ਖ਼ਜ਼ਾਨਚੀ, ਸਤਨਾਮ ਸਿੰਘ, ਮਹਿੰਦਰ ਸਿੰਘ, ਪ੍ਰੀਤਮ ਸਿੰਘ, ਸਿਕੰਦਰ ਸਿੰਘ ਅਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ 23 ਅਕਤੂਬਰ ਨੂੰ ਜੈਤੋ ’ਚ ਅਗਲੀ ਖ਼ਬਰ ਵਾਰਡ ਨੰਬਰ ਪੰਜ ਦੀਆਂ ਗਲੀਆਂ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।