ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ ਦੇ ਵਿਦਿਆਰਥੀ ਨੇ ਗੋਲਡ ਮੈਡਲ ਜਿੱਤਿਆ
ਰੁਪਾਣਾ, 20 ਅਕਤੂਬਰ (ਜਗਜੀਤ ਸਿੰਘ)-ਬਲਾਕ ਮੁਕਤਸਰ-2 ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਸਕੂਲ ਖੁੰਡੇ ਹਲਾਲ ਵਿਖੇ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇੰਨ੍ਹਾਂ ਮੁਕਾਬਲਿਆਂ ਵਿਚੋਂ ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ (ਮੁੰਡੇ) ਦੇ ਪੰਜਵੀਂ ਜਮਾਤ ਦੇ ਵਿਦਿਆਰਥੀ ਜਸਕਰਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰੁਪਾਣਾ ਨੇ ਕੁਸ਼ਤੀ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਜਿੱਤਿਆ ਅਤੇ ਲੌਂਗ ਜੰਪ ਵਿਚ ਦੂਜਾ ਸਥਾਨ ਹਾਸਿਲ ਕਰਕੇ ਪਿੰਡ ਦਾ ਨਾਂਅ ਰੌਸ਼ਨ ਕੀਤਾ।
ਅਜੀਤ ਡੈਸਕ
21-10-2026