23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕੰਮੇਆਣਾ ਰੋਡ ਤੋਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਕਰਮਜੀਤ ਸਿੰਘ ਸਰਾਂ ਤੇ ਪਰਮਿੰਦਰ ਕੌਰ ਸਰਾਂ ਵਾਸੀ ਫ਼ਰੀਦਕੋਟ ਨੇ ਆਪਣੇ ਵਿਆਹ ਦੀ 25ਵੀਂ ਵਰ੍ਹੇਗੰਢ ਮਨਾਈ। 23-10-2026
ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕੰਮੇਆਣਾ ਰੋਡ ਤੋਂ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਸਥਾਨਕ ਕੰਮੇਆਣਾ ਰੋਡ ਰੋਡ ’ਤੇ ਜਾ ਰਹੇ ਸਨ ਤਾਂ ਦਸਮੇਸ਼ ਨਗਰ ਨਜ਼ਦੀਕ ਪ੍ਰਭਜਿੰਦਰ ਸਿੰਘ ਪ੍ਰਭ ਪੁੱਤਰ ਗੁਰਦੀਪ ਸਿੰਘ ਤੇ ਜੁਗਰਾਜ ਸਿੰਘ ਜੋਗਾ ਪੁੱਤਰ ਮੇਜਰ ਸਿੰਘ ਵਾਸੀਆਨ, ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਨੇ ਦੋ ਦਿਨਾ ਸਮੂਹਿਕ ਛੁੱਟੀ ਲੈ ਕੇ ਬਰਗਾੜੀ ਵਿਖੇ ਕੀਤੀ ਰੋਸ ਰੈਲੀ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖ਼ੇਡ ਮੁਕਾਬਲੇ ’ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਜੂਡੋ ਅਤੇ ਕੁਸ਼ਤੀ ’ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।