23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਉਲੀਕੇ ਗਏ ਸਮੂਹਿਕ ਛੁੱਟੀ ਅਤੇ ਰੋਸ ਧਰਨੇ ਦੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਅੱਜ ਦੂਜੇ ਦਿਨ ਵੀ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ ਹੱਕ ਦੇਣ ਤੋਂ ਭੱਜ ਰਹੀ ਹੈ।

ਅਜੀਤ ਡੈਸਕ 23-10-2026
ਫ਼ਰੀਦਕੋਟ, 22 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵਲੋਂ ਉਲੀਕੇ ਗਏ ਸਮੂਹਿਕ ਛੁੱਟੀ ਅਤੇ ਰੋਸ ਧਰਨੇ ਦੇ ਪ੍ਰੋਗਰਾਮ ਨੂੰ ਲਾਗੂ ਕਰਦੇ ਹੋਏ ਅੱਜ ਦੂਜੇ ਦਿਨ ਵੀ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀਆਂ ਦੇ ਆਗੂਆਂ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਬਣਦਾ ਹੱਕ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜ ਸਾਲ ਪੂਰੇ ਹੋਣ ’ਤੇ ਆਏ ਹਨ ਪ੍ਰੰਤੂ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਇਕ ਵੀ ਮੰਗ ਨੂੰ ਪੂਰਾ ਨਹੀਂ ਕੀਤਾ, ਕੇਵਲ ਲਾਰੇ ਲਗਾ ਕੇ ਸਮਾਂ ਟਪਾਇਆ ਜਾ ਰਿਹਾ ਹੈ। ਇਸ ਮੌਕੇ ਆਗੂ ਗੁਰਨਾਮ ਸਿੰਘ ਵਿਰਕ ਸੂਬਾ ਕਨਵੀਨਰ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖੀ ਡੀ.ਟੀ.ਐਫ., ਅਮਰੀਕ ਸਿੰਘ, ਧਰਮਿੰਦਰ ਸਿੰਘ ਐਮ.ਸੀ.ਯੂ, ਹਰਪ੍ਰੀਤ ਸਿੰਘ ਟੀ.ਐਸ.ਯੂ., ਬਖਸੀਸ ਸਿੰਘ, ਰਵੀਇੰਦਰ ਸਿੰਘ ਘਾਲੀ, ਗਗਨ ਪਾਹਵਾ, ਇੰਦਰਜੀਤ ਸਿੰਘ ਖੀਵਾ, ਨਵਪ੍ਰੀਤ ਸਿੰਘ ਤੇ ਅਮਰੀਕ ਸਿੰਘ ਸੰਧੂ ਨੇ ਕਿਹਾ ਕਿ ਪੂਰਾ ਬਣਦਾ ਮਹਿੰਗਾਈ ਭੱਤਾ, ਪੁਰਾਣੀ ਪੈਨਸ਼ਨ ਦੀ ਬਹਾਲੀ, ਕੰਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਆਦਿ ਮੰਗਾਂ ਨੂੰ ਲਾਗੂ ਕਰਨ ਵਿਚ ਸਰਕਾਰ ਭੱਜ ਰਹੀ ਹੈ ਤੇ ਇਸ ਦਾ ਖਾਮਿਆਜ਼ਾ ਆਮ ਆਦਮੀ ਪਾਰਟੀ ਨੂੰ 2027 ਦੀਆਂ ਵੋਟਾਂ ਵਿਚ ਭੁਗਤਣਾ ਪੈਣਾ ਹੈ। ਗੁਰਿੰਦਰ ਸਿੰਘ ਮਨੀ, ਮਨਜੀਤ ਕੌਰ, ਵਿਕਰਮਜੀਤ ਸਿੰਘ ਢਿੱਲੋਂ, ਆਸਾ, ਸਿਮਰਜੀਤ ਸਿੰਘ, ਜਤਿੰਦਰ ਕੁਮਾਰ ਹੰਸ, ਕ੍ਰਿਸ਼ਨ ਲਾਲ ਅਤੇ ਸੁਖਮੰਦਰ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ। ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੇ ਦੱਸਿਆ ਕਿ 24 ਅਕਤੂਬਰ ਨੂੰ ਲੁਧਿਆਣਾ ਵਿਖੇ ਸਾਂਝੀ ਤਾਲਮੇਲ ਕਮੇਟੀ ਦੀ ਸੂਬਾ ਪਧਰੀ ਮੀਟਿੰਗ ਕੀਤੀ ਜਾਵੇਗੀ ਅਤੇ ਸਰਕਾਰ ਨੂੰ ਘੇਰਨ ਲਈ ਪ੍ਰੋਗਰਾਮ ਤੈਅ ਕੀਤੇ ਜਾਣਗੇ।
ਪਿਛਲੀ ਖ਼ਬਰ ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਨੈਤਿਕ ਸਿੱਖਿਆ ਇਮਤਿਹਾਨ ਸਫਲਤਾ ਪੂਰਵਕ ਸੰਪੰਨ ਅਗਲੀ ਖ਼ਬਰ ਮੰਡੀਆਂ ’ਚ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਦਲੇਰ ਸਿੰਘ ਡੋਡ ਨੇ ਡੀ.ਸੀ. ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।