ਸਰਕਾਰੀ ਬ੍ਰਿਜਿੰਦਰਾ ਕਾਲਜ ਵਿਖੇ ਨੈਤਿਕ ਸਿੱਖਿਆ ਇਮਤਿਹਾਨ ਸਫਲਤਾ ਪੂਰਵਕ ਸੰਪੰਨ
ਫ਼ਰੀਦਕੋਟ, 22 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ-ਮੁਕਤਸਰ-ਬਠਿੰਡਾ ਜ਼ੋਨ ਦੇ ਸਹਿਯੋਗ ਨਾਲ ਨੈਤਿਕ ਸਿੱਖਿਆ ਇਮਤਿਹਾਨ ਕਰਵਾਇਆ ਗਿਆ। ਇਸ ਇਮਤਿਹਾਨ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਲਗਪਗ 160 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
ਅਜੀਤ ਡੈਸਕ
23-10-2026