25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰਾਜ ਪੱਧਰੀ ਖੇਡ ਮੁਕਾਬਲਿਆਂ ’ਚ ਦਸਮੇਸ਼ ਮਾਡਰਨ ਸਕੂਲ ਦੇ ਵਿਦਿਆਰਥੀਆਂ ਨੇ ਤੀਜਾ ਸਥਾਨ ਹਾਸਿਲ ਕੀਤਾ

ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਪਾਵਰ ਲਿਫਟਿੰਗ ਵਿਚ ਗੁਰਜੋਤ ਕੌਰ ਅਤੇ ਸਿਮਰਨ ਕੌਰ, ਵੁਸ਼ੂ ਵਿਚ ਗੁਰਸ਼ਰਨ ਸਿੰਘ ਅਤੇ ਤਾਈਕਵਾਂਡੋ ਵਿਚ ਪਰਮਿੰਦਰ ਸਿੰਘ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਦੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀ ਸਕੂਲ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 25-10-2026
ਫ਼ਰੀਦਕੋਟ, 24 ਅਕਤੂਬਰ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਾਣਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਪਾਵਰ ਲਿਫਟਿੰਗ ਵਿਚ ਗੁਰਜੋਤ ਕੌਰ ਅਤੇ ਸਿਮਰਨ ਕੌਰ, ਵੁਸ਼ੂ ਵਿਚ ਗੁਰਸ਼ਰਨ ਸਿੰਘ ਅਤੇ ਤਾਈਕਵਾਂਡੋ ਵਿਚ ਪਰਮਿੰਦਰ ਸਿੰਘ ਨੇ ਆਪਣੀ ਖੇਡ ਪ੍ਰਤਿਭਾ, ਮਿਹਨਤ ਅਤੇ ਲਗਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸੰਸਥਾ ਦੇ ਸਰਪ੍ਰਸਤ ਅਜਮੇਰ ਸਿੰਘ ਧਾਲੀਵਾਲ ਨੇ ਜੇਤੂ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਆਸ਼ੀਰਵਾਦ ਦਿੱਤਾ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਕਰਨਵੀਰ ਸਿੰਘ ਧਾਲੀਵਾਲ ਨੇ ਪ੍ਰਿੰਸੀਪਲ ਡਾ. ਵੀਰਪਾਲ ਕੌਰ , ਵਾਈਸ ਪ੍ਰਿੰਸੀਪਲ ਕਰਮਜੀਤ, ਵਿਭਾਗ ਮੁਖੀ ਅਮਿਤ ਕੁਮਾਰ, ਕੋਚ ਰੁਪਿੰਦਰ ਕੌਰ, ਡੀ.ਪੀ.ਈ. ਕੁਲਵਿੰਦਰ ਕੌਰ, ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿਚ ਵੀ ਮਿਹਨਤ ਅਤੇ ਲਗਨ ਨਾਲ ਹੋਰ ਵੱਡੀਆਂ ਪ੍ਰਾਪਤੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਜੈਤੋ ’ਚ ਟ੍ਰੈਫ਼ਿਕ ਸਮੱਸਿਆ ਦੇ ਸੁਧਾਰ ਦੀ ਮੰਗ ਅਗਲੀ ਖ਼ਬਰ ਝੋਨੇ ਦੀ ਖ਼ਰੀਦ ’ਚ ਕਿਸਾਨਾਂ ਦੀ ਲੁੱਟ ਦੇ ਦੋਸ਼, ਸ਼ੈਲਰ ਮਾਲਕਾਂ ’ਤੇ ਪੂਲ ਬਣਾ ਕੇ ਖ਼ਰੀਦ ਕਰਨ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।