25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਨਸ਼ੇ ਦੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਦੋ ਵਿਅਕਤੀ ਕਾਬੂ

ਫ਼ਰੀਦਕੋਟ, 24 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਅਜੀਤ ਡੈਸਕ 25-10-2026
ਫ਼ਰੀਦਕੋਟ, 24 ਅਕਤੂਬਰ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਪਾਬੰਦੀਸ਼ੁਦਾ ਨਸ਼ੇ ਦੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕੀਤੇ ਗਏ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸਥਾਨਕ ਭਾਈ ਘਨੱਈਆ ਚੌਂਕ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੁਖ਼ਬਰ ਵਲੋਂ ਇਤਲਾਹ ਦਿੱਤੀ ਗਈ ਕਿ ਬੰਟੀ ਪੁੱਤਰ ਦਰਸ਼ਨ ਸਿੰਘ ਤੇ ਗੁਰਮੀਤ ਸਿੰਘ ਰਿੰਕਾ ਵਾਸੀ ਫ਼ਰੀਦਕੋਟ ਕਥਿਤ ਤੌਰ ’ਤੇ ਨਸ਼ੇ ਦੇ ਕੈਪਸੂਲ ਵੇਚਣ ਦੇ ਆਦੀ ਹਨ। ਜੇਕਰ ਰੇਡ ਕੀਤਾ ਜਾਵੇ ਕਾਬੂ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦੱਸੀ ਗਈ ਜਗ੍ਹਾ ’ਤੇ ਰੇਡ ਕੀਤੀ ਗਈ ਅਤੇ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 40 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਜ਼ਮਾਨਤ ਲੈ ਕੇ ਛੱਡ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਅੱਜ ਬਿਜਲੀ ਸਪਲਾਈ ਬੰਦ ਰਹੇਗੀ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।