25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਆਦਰਸ਼ ਸਕੂਲ ਦੇ ਐਨ.ਐਸ.ਐਸ. ਯੂਨਿਟ ਨੇ ਜਾਗਰੂਕਤਾ ਰੈਲੀ ਕੱਢੀ

ਗਿੱਦੜਬਾਹਾ, 24 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਐਨ.

ਅਜੀਤ ਡੈਸਕ 25-10-2026
ਗਿੱਦੜਬਾਹਾ, 24 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)-ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਦੇ ਪ੍ਰਿੰਸੀਪਲ ਡਾ. ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਐਨ.ਐਸ.ਐਸ. ਯੂਨਿਟ ਦੇ ਵਿਦਿਆਰਥੀਆਂ ਵਲੋਂ ‘ਪਰਾਲੀ ਨਾ ਸਾੜੋ’ ਜਾਗਰੂਕਤਾ ਰੈਲੀ ਕੱਢੀ ਗਈ। ਡਾ. ਮਨੀਸ਼ਾ ਗੁਪਤਾ ਨੇ ਦੱਸਿਆ ਕਿ ਹਵਾ ਪ੍ਰਦੂਸ਼ਣ ਸਾਡੀ ਸਿਹਤ ਲਈ ਅਤੀ ਹਾਨੀਕਾਰਕ ਹੈ। ਪਰਾਲੀ ਨੂੰ ਅੱਗ ਲਗਾਉਣ ਨਾਲ ਸਾਡਾ ਵਾਤਾਵਰਨ ਦੂਸ਼ਿਤ ਹੋ ਜਾਂਦਾ ਹੈ ਅਤੇ ਧੂੰਏਂ ਨਾਲ ਭਿਆਨਕ ਬਿਮਾਰੀਆਂ ਲਗਦੀਆਂ ਹਨ। ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਵਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪਰਾਲੀ ਨਾ ਸਾੜੋ, ਧਰਤੀ ਦੀ ਉਪਜਾਊ ਸ਼ਕਤੀ ਬਚਾਓ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਵਿਦਿਆਰਥੀਆਂ ਵਲੋਂ ਆਪਣੇ ਹੱਥਾਂ ਵਿਚ ਵੱਖ-ਵੱਖ ਮਾਟੋ ਫ਼ੜ੍ਹ ਕੇ ਪਿੰਡ ਦੀਆਂ ਗਲੀਆਂ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸਮੂਹ ਸਟਾਫ਼ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਬੀਤੀ ਸ਼ਾਮ ਤੱਕ 189422 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ: ਡੀ.ਸੀ ਅਗਲੀ ਖ਼ਬਰ ਖਾਲਸਾ ਸਕੂਲ ਨੇ ਵਿਦਿਆਰਥੀਆਂ ਲਈ ਵਰਕਸ਼ਾਪ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।