ਬਰਗਾੜੀ, 25 ਅਕਤੂਬਰ (ਲਖਵਿੰਦਰ ਸ਼ਰਮਾ)-ਪੀ.ਐਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਸਕੂਲ ਇੰਚਾਰਜ ਅਜੀਜਪ੍ਰੀਤ ਕੌਰ ਦੀ ਦੇਖ ਰੇਖ ਹੇਠ ਬੱਚਿਆਂ ਦਾ ਇਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਜਿਸ ਵਿਚ ਬੱਚਿਆਂ ਨੇ ਸਕੂਲ ਅਤੇ ਆਸ ਪਾਸ ਦੇ ਇਲਾਕੇ ਵਿਚ ਵੱਧ ਚੜ੍ਹ ਕੇ ਭਾਗ ਲੈਂਦਿਆਂ ਸਮਾਜ ਸੇਵਾ ਕੀਤੀ। ਕੈਂਪ ਦੌਰਾਨ ਬੱਚਿਆਂ ਨੂੰ ਸਮਾਜ ਸੇਵਾ, ਅਨੁਸ਼ਾਸਨ, ਸਹਿਯੋਗ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਬੱਚਿਆਂ ਦੇ ਐਨ.ਐਸ.ਐਸ ਸਬੰਧੀ ਭਾਸ਼ਣ, ਕਵਿਤਾਵਾਂ, ਗੀਤਾਂ ਆਦਿ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਕੈਂਪ ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਅੱਜ ਤੋਂ ਕੁਝ ਸਮਾਂ ਪਹਿਲਾਂ ਲਗਪਗ ਸਾਰੇ ਪਿੰਡਾਂ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਸਾਂਝੇ ਰੂਪ ਵਿਚ ਇਕ ਕਲੱਬ ਬਣਾ ਕੇ ਪਿੰਡ ਵਿਚ ਐਨ.ਐਸ.ਐਸ ਕੈਂਪ ਲਗਾਇਆ ਜਾਂਦਾ ਸੀ, ਜਿਸ ਦੌਰਾਨ ਬਿਨਾਂ ਭੇਦਭਾਵ ਪੂਰੇ ਉਤਸ਼ਾਹ ਨਾਲ ਸਾਰੇ ਪਿੰਡ ਦੀ ਸਾਫ਼ ਸਫ਼ਾਈ ਕੀਤੀ ਜਾਂਦੀ ਸੀ। ਸਕੂਲ ਇੰਚਾਰਜ ਅਜੀਜਪ੍ਰੀਤ ਕੌਰ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਚਤਰ ਦਾਸ ਨੇ ਸਮੂਹ ਬੱਚਿਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਬੱਚਿਆਂ ਨੂੰ ਪੂਰੇ ਉਤਸ਼ਾਹ ਨਾਲ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ। ਇਸ ਮੌਕੇ ਅਧਿਆਪਕਾ ਸੁਨੀਤਾ ਅਰੋੜਾ, ਸਤਿੰਦਰ ਕੌਰ, ਜਸਵੰਤ ਸਿੰਘ, ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ। 25 ਐਫ.ਡੀ.ਕੇ 03 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਐਨ.ਐਸ.ਐਸ. ਕੈਂਪ ਦੌਰਾਨ ਬੱਚਿਆਂ ਨਾਲ ਸਕੂਲ ਇੰਚਾਰਜ ਅਜੀਜਪ੍ਰੀਤ ਕੌਰ, ਕਮੇਟੀ ਚੇਅਰਮੈਨ ਚਤਰ ਦਾਸ, ਸਟਾਫ਼ ਆਦਿ। ਤਸਵੀਰ : ਲਖਵਿੰਦਰ ਸ਼ਰਮਾ