26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

2027 ਦੀਆਂ ਚੋਣਾਂ ਲਈ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਣਾਇਆ ਜਾ ਰਿਹਾ ਚੋਣ ਮੈਨੀਫੈਸਟੋ : ਹੀਰਾ ਸਿੰਘ ਗਾਬੜੀਆ

ਮਲੋਟ, 25 ਅਕਤੂਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਬੀ. ਸੀ ਵਿੰਗ ਦੀ ਮਲੋਟ ਵਿਖੇ ਭਰਵੀਂ ਮੀਟਿੰਗ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਹਾਜ਼ਰੀ ਵਿਚ ਹੋਈ।

ਐਸ.ਡੀ. ਸਕੂਲ ਦੇ ਐਨ.ਸੀ.ਸੀ. ਕੈਡਿਟ ਦਵਿਕ ਬਾਂਸਲ ਨੇ ਰਾਸ਼ਟਰੀ ਪੱਧਰ ’ਤੇ ਸ਼ੂਟਿੰਗ ’ਚ ਭਾਗ ਲਿਆ 26-10-2026
ਮਲੋਟ, 25 ਅਕਤੂਬਰ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਦੀ ਮਲੋਟ ਵਿਖੇ ਭਰਵੀਂ ਮੀਟਿੰਗ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ ਦੀ ਹਾਜ਼ਰੀ ਵਿਚ ਹੋਈ। ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਕਲਸੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਬੀ.ਸੀ ਵਰਗ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਜਥੇਦਾਰ ਹੀਰਾ ਸਿੰਘ ਗਾਬੜੀਆ ਦਾ ਸਵਾਗਤ ਕਰਦਿਆਂ ਕਿਹਾ ਕਿ ਬੀ.ਸੀ ਵਰਗ ਨਾਲ ਸਬੰਧਿਤ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਰਾਮਗੜ੍ਹੀਆ ਭਾਈਚਾਰੇ ਦੇ ਲੋਕਾਂ ਨੂੰ ਉਦਯੋਗਾਂ ਵਿਚ ਜੀ.ਐਸ.ਟੀ, ਫੰਡਾਂ, ਬਿਜਲੀ ਦੀ ਕਿੱਲਤ ਅਤੇ ਹੋਰ ਸਮੱਸਿਆਵਾਂ ਕਾਰਨ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਇਕਜੁੱਟ ਹੋ ਕੇ ਕੰਮ ਕੀਤਾ ਜਾਵੇ, ਤਾਂ ਜੋ ਮਲੋਟ ਇਲਾਕੇ ਦੇ ਲੋਕਾਂ ਦੇ ਕੰਮ ਸਰਕਾਰੀ ਦਫ਼ਤਰਾਂ ਵਿਚ ਬਿਨਾਂ ਕਿਸੇ ਝਿਜਕ ਦੇ ਹੋ ਸਕਣ। ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਸਰਕਾਰ ਨੇ ਹਮੇਸ਼ਾ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ। ਉਨ੍ਹਾਂ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਦਿਨ-ਰਾਤ ਮਿਹਨਤ ਕਰਕੇ ਅਨੇਕਾਂ ਸਹੂਲਤਾਂ ਮੁਹੱਈਆ ਕਰਵਾਈਆਂ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤਰੀ ਪਾਰਟੀਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਆਪਣੀ ਵਿਸ਼ੇਸ਼ ਪਛਾਣ ਹੈ, ਜੋ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਦੀ ਗੱਲ ਕਰਦੀ ਹੈ। ਜਥੇਦਾਰ ਗਾਬੜੀਆ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨਾ ਹੈ, ਜਿਸ ਵਿਚ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਦੇ ਹੱਲ ਲਈ ਤਜਵੀਜ਼ਾਂ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਦੌਰਾਨ ਬੀ.ਸੀ ਵਿੰਗ ਨਾਲ ਸਬੰਧਿਤ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਅਹੁਦੇਦਾਰਾਂ ਨੂੰ ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ ਲੰਬੀ, ਜੱਸਾ ਸਿੰਘ ਓਂਕਾਰ ਜਵੈਲਰਜ਼, ਕੁਲਬੀਰ ਸਿੰਘ, ਮਨਵੀਰ ਸਿੰਘ ਪੀ.ਏ ਸਮੇਤ ਬੀ.ਸੀ ਵਿੰਗ ਦੇ ਅਹੁਦੇਦਾਰ, ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਮਤੇਜ ਸਿੰਘ ਹਰਰੰਗਪੁਰਾ ਕਾਂਗਰਸ ਓ. ਬੀ. ਸੀ. ਵਿੰਗ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਨਿਯੁਕਤ ਹੀਰਾ ਸਿੰਘ ਗਾਬੜੀਆ 27 ਨੂੰ... ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ਝਾੜੂ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।