26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਮੌਜੂਦਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬੇ ’ਚ ਬੇਰੁਜ਼ਗਾਰੀ ਵਧੀ: ਅਜੈਪਾਲ ਸੰਧੂ

ਫ਼ਰੀਦਕੋਟ, 25 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਕੌਮੀ ਸੇਵਾ ਯੋਜਨਾ (ਐਨ. ਐਸ.

ਯੂ.ਐਨ.ਓ. ਦਿਵਸ ਸਬੰਧੀ ਕੱਢੀ ਗਈ ਜਾਗਰੂਕਤਾ ਰੈਲੀ ’ਚ ਹਾਜ਼ਰ ਵਿਦਿਆਰਥੀ ਅਤੇ ਪ੍ਰੋਫ਼ੈਸਰ। ਅਜੀਤ ਤਸਵੀਰ 26-10-2026
ਫ਼ਰੀਦਕੋਟ, 25 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਦੇ ਕੌਮੀ ਸੇਵਾ ਯੋਜਨਾ (ਐਨ.ਐਸ.ਐਸ.) ਵਿਭਾਗ ਵਲੋਂ ਯੂ.ਐਨ.ਓ. ਡੇਅ (ਸੰਯੁਕਤ ਰਾਸ਼ਟਰ ਸੰਘ ਦਿਵਸ) ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਪ੍ਰਿੰਸੀਪਲ ਡਾਇਰੈਕਟਰ ਸੇਵਾ ਸਿੰਘ ਚਾਵਲਾ, ਉਪਿੰਦਰ ਸ਼ਰਮਾ ਅਤੇ ਪ੍ਰਿੰਸੀਪਲ ਕੁਮਾਰ ਜਗਦੇਵ ਸਿੰਘ ਬਰਾੜ ਸਨ। ਯੂ.ਐਨ.ਓ. ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਅਗਵਾਈ ’ਚ ਇਕ ਪੈਦਲ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਫ਼ਰੀਦਕੋਟ ਤੋਂ ਸ਼ੁਰੂ ਹੋ ਕੇ ਕਾਲਜ ਦੀ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਸਥਿਤ ਕਾਲਜ ਦੇ ਦੂਸਰੇ ਹਿੱਸੇ ਵਾਲੀ ਜ਼ਮੀਨ ਤੱਕ ਪਹੁੰਚੀ। ਇਸ ਮੌਕੇ ਵਿਦਿਆਰਥੀਆਂ ਦੇ ਅੰਤਰ ਹਾਊਸ ਭਾਸ਼ਣ ਅਤੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ ਅਤੇ ਭਾਗੀਦਾਰ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ। ਮੰਚ ਸੰਚਾਲਨ ਪ੍ਰੋ. ਰਣਜੀਤ ਸਿੰਘ ਬਾਜਵਾ ਨੇ ਕੀਤਾ। ਇਸ ਮੌਕੇ ਕੋਆਰਡੀਨੇਟਰ ਪ੍ਰੋ . ਮਨਵਿੰਦਰ ਕੌਰ, ਪ੍ਰੋ. ਕਰਮਜੀਤ ਸਿੰਘ, ਸੁਰੇਸ਼ ਅਰੋੜਾ, ਸੀਰ ਸੁਸਾਇਟੀ ਦੇ ਗੁਰਮੇਲ ਸਿੰਘ, ਪ੍ਰੋ. ਸੰਦੀਪ ਸਿੰਘ, ਡਾ. ਰੁਪਿੰਦਰਜੀਤ ਕੌਰ, ਪ੍ਰੋ. ਬੀਰਇੰਦਰਜੀਤ ਸਿੰਘ, ਡਾ. ਰਤਨ ਲਾਲ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਰਿਮੀ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਦੌਲੇਵਾਲਾ ਮਾਇਰ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਕੋਟਕਪੂਰਾ ਅਨਾਜ ਮੰਡੀ ’ਚ ਮੀਂਹ ਕਾਰਨ ਝੋਨਾ ਪਾਣੀ ’ਚ ਡੁੱਬਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।