26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਯੁਵਕ ਮੇਲੇ ’ਚ ਐਸ. ਐਮ. ਐਸ. ਐਮ. ਪਬਲਿਕ ਸਕੂਲ ਝੋਟੀਵਾਲਾ ਦੀ ਅਹਿਮ ਪ੍ਰਾਪਤੀ ਰਹੀ

ਸਾਦਿਕ, 25 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸੰਸਥਾ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਸਾਦਿਕ ’ਚ ਕਰਵਾਏ ਗਏ ਯੁਵਕ ਮੇਲੇ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ। ਸਕੂਲ ਦੇ ਗੁਰਮਤਿ ਸਿੱਖਿਆ ਦੇ ਇੰਚਾਰਜ ਗੁਰਸੇਵਕ ਸਿੰਘ ਧਾਲੀਵਾਲ ਨੇ ਦੱਸਿਆ ਕਿ ਯੁਵਕ ਮੇਲੇ ਵਿਚ ਸਾਦਿਕ ਇਲਾਕੇ ਦੇ ਲਗਪਗ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ।

ਅਜੀਤ ਡੈਸਕ 26-10-2026
ਸਾਦਿਕ, 25 ਅਕਤੂਬਰ (ਗੁਰਭੇਜ ਸਿੰਘ ਚੌਹਾਨ)-ਸੰਸਥਾ ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਸਾਦਿਕ ’ਚ ਕਰਵਾਏ ਗਏ ਯੁਵਕ ਮੇਲੇ ਵਿਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ। ਸਕੂਲ ਦੇ ਗੁਰਮਤਿ ਸਿੱਖਿਆ ਦੇ ਇੰਚਾਰਜ ਗੁਰਸੇਵਕ ਸਿੰਘ ਧਾਲੀਵਾਲ ਨੇ ਦੱਸਿਆ ਕਿ ਯੁਵਕ ਮੇਲੇ ਵਿਚ ਸਾਦਿਕ ਇਲਾਕੇ ਦੇ ਲਗਪਗ 15 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ। ਜਿਸ ਵਿਚੋਂ ਇਸ ਸਕੂਲ ਦੇ ਵਿਦਿਆਰਥੀਆਂ ਨੇ ਸਭ ਤੋਂ ਵੱਧ ਇਨਾਮ ਪ੍ਰਾਪਤ ਕਰਕੇ ਇਸ ਸਕੂਲ ਦਾ ਨਾਮ ਰੌਸ਼ਨ ਕੀਤਾ। ਕੁਇਜ਼ ਮੁਕਾਬਲੇ ਵਿਚ ਅਰਸ਼ਪ੍ਰੀਤ ਸਿੰਘ ਅਤੇ ਕੌਮਨਪ੍ਰੀਤ ਕੌਰ ਨੇ ਪਹਿਲਾ, ਦਸਤਾਰ ਬੰਦੀ ਵਿਚ ਬਲਕਰਨ ਸਿੰਘ ਨੇ ਪਹਿਲਾ, ਡਰਾਇੰਗ ਵਿਚ ਖੁਸ਼ਪ੍ਰੀਤ ਕੌਰ ਨੇ ਦੂਜਾ ਸਥਾਨ, ਕਵਿਤਾ ਵਿਚ ਮਨਰੀਤ ਕੌਰ ਨੇ ਤੀਜਾ, ਰੰਗ ਭਰੋ ਵਿਚ ਪਰਵੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਸਾਦਿਕ ਖੇਤਰ ਨੈਤਿਕ ਸਿੱਖਿਆ ਇਮਤਿਹਾਨ ਦਰਜਾ ਦੂਜਾ ਵਿਚ ਪਹਿਲਾ ਅਤੇ ਦੂਜਾ ਸਥਾਨ ਪ੍ਰਾਪਤ ਕਰਨ ਤੇ ਨਵਜੋਤ ਕੌਰ ਅਤੇ ਸੁਖਵੀਰ ਕੌਰ ਨੂੰ 2000-1000 ਰੁਪਏ ਅਤੇ ਤੀਜੇ ਦਰਜੇ ਵਿਚ ਕੌਮਨਪ੍ਰੀਤ ਕੌਰ ਨੂੰ 1500 ਰੁਪਏ ਨਗਦ ਇਨਾਮ ਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ 11 ਹੋਰ ਵਿਦਿਆਰਥੀਆਂ ਨੂੰ ਮੈਰਿਟ ਵਿਚ ਆਉਣ ਤੇ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ। ਸਾਦਿਕ ਇਲਾਕੇ ਵਿਚ ਸਭ ਤੋਂ ਵੱਧ ਵਿਦਿਆਰਥੀਆਂ ਦੀ ਪ੍ਰੀਖਿਆ ਦੇਣ ਕਰਕੇ ਸਕੂਲ ਨੂੰ ਵਿਸ਼ੇਸ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਬੁੱਟਰ ਅਤੇ ਚੇਅਰਮੈਨ ਪ੍ਰਗਟ ਸਿੰਘ ਬੁੱਟਰ ਨੇ ਸਮੂਹ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਵੀ ਮਿਹਨਤ ਕਰਨ ਦੀ ਅਪੀਲ ਕੀਤੀ। ਵਿਦਿਆਰਥੀਆਂ ਅਤੇ ਅਧਿਆਪਕਾਂ ਵਿਚ ਖੁਸ਼ੀ ਦਾ ਮਾਹੌਲ ਸੀ।
ਪਿਛਲੀ ਖ਼ਬਰ 24 ਘੰਟਿਆਂ ਦੌਰਾਨ ਸੜਕ ਹਾਦਸਿਆਂ ’ਚ ਪੰਜ ਜਣੇ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਲੋਕਾਂ ਨੂੰ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।