24 ਘੰਟਿਆਂ ਦੌਰਾਨ ਸੜਕ ਹਾਦਸਿਆਂ ’ਚ ਪੰਜ ਜਣੇ ਗੰਭੀਰ ਜ਼ਖ਼ਮੀ
ਬਠਿੰਡਾ, 25 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਵਲੋਂ ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਟਨਾਵਾਂ ਕਾਰਨ ਹੋਏ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ। ਸ਼ਹਿਰ ਦੇ ਸਿਵੀਆ ਰੋਡ ‘ਤੇ ਹਰਦੇਵ ਨਗਰ ਵਿਚ ਦੋ ਗੁੱਟਾਂ ਵਿਚਕਾਰ ਲੜਾਈ ਹੋ ਗਈ, ਜਿਸ ’ਚ ਇਕ ਵਿਅਕਤੀ ਬਬਲੂ ਸਿੰਘ ਵਾਸੀ ਹਰਦੇਵ ਨਗਰ ਗੰਭੀਰ ਜ਼ਖ਼ਮੀ ਹੋ ਗਿਆ ।
ਅਜੀਤ ਡੈਸਕ
26-10-2026