08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਾਤਾਵਰਨ ਸੰਭਾਲ ਦੇ ਸੰਦੇਸ਼ ਨਾਲ ਲੈਸ ਚੇਤਨਾ ਰੈਲੀ ਕੱਢੀ

ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਦੀ ਸੰਭਾਲ ਸਿਰਫ਼ ਸਰਕਾਰੀ ਮੁਹਿੰਮ ਨਹੀਂ ਸਗੋਂ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ। ਇਸੇ ਸੋਚ ਨੂੰ ਜਨ-ਜਨ ਤੱਕ ਪਹੁੰਚਾਉਣ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਪੱਖੀ ਜੀਵਨ-ਸ਼ੈਲੀ ਦੇ ਅਸਲ ਦੂਤ ਬਣਾਉਣ ਦੇ ਉਦੇਸ਼ ਨਾਲ ਸਕੂਲ ਆਫ਼ ਐਮੀਨੈਂਸ ਬਲਬੀਰ ਸੀਨੀਅਰ ਸੈਕੰਡਰੀ, ਫ਼ਰੀਦਕੋਟ ਵਿਖੇ ਪਰਾਲੀ ਪ੍ਰਬੰਧਨ, ਵਾਤਾਵਰਨ ਸੰਭਾਲ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਸਬੰਧੀ ਵਿਸ਼ੇਸ਼ ਜਾਗਰੂਕਤਾ ਸਮਾਗਮ ਅਤੇ ਸ਼ਹਿਰੀ ਚੇਤਨਾ ਰੈਲੀ ਕੱਢੀ ਗਈ।

ਅਜੀਤ ਡੈਸਕ 07-11-2026
ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਦੀ ਸੰਭਾਲ ਸਿਰਫ਼ ਸਰਕਾਰੀ ਮੁਹਿੰਮ ਨਹੀਂ ਸਗੋਂ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਹੈ। ਇਸੇ ਸੋਚ ਨੂੰ ਜਨ-ਜਨ ਤੱਕ ਪਹੁੰਚਾਉਣ ਅਤੇ ਵਿਦਿਆਰਥੀਆਂ ਨੂੰ ਵਾਤਾਵਰਨ ਪੱਖੀ ਜੀਵਨ-ਸ਼ੈਲੀ ਦੇ ਅਸਲ ਦੂਤ ਬਣਾਉਣ ਦੇ ਉਦੇਸ਼ ਨਾਲ ਸਕੂਲ ਆਫ਼ ਐਮੀਨੈਂਸ ਬਲਬੀਰ ਸੀਨੀਅਰ ਸੈਕੰਡਰੀ, ਫ਼ਰੀਦਕੋਟ ਵਿਖੇ ਪਰਾਲੀ ਪ੍ਰਬੰਧਨ, ਵਾਤਾਵਰਨ ਸੰਭਾਲ ਅਤੇ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਸਬੰਧੀ ਵਿਸ਼ੇਸ਼ ਜਾਗਰੂਕਤਾ ਸਮਾਗਮ ਅਤੇ ਸ਼ਹਿਰੀ ਚੇਤਨਾ ਰੈਲੀ ਕੱਢੀ ਗਈ। ਜਿਸ ਦੌਰਾਨ ਲਗਪਗ 600 ਵਿਦਿਆਰਥੀ ਅਤੇ 40 ਸਟਾਫ ਮੈਂਬਰ ਮੌਜੂਦ ਸਨ। ਸਮਾਗਮ ਵਿਚ ਖੇਤੀਬਾੜੀ ਵਿਭਾਗ ਦੇ ਨੋਡਲ ਅਫ਼ਸਰ (ਪਰਾਲੀ ਪ੍ਰਬੰਧਨ ) ਡਾ. ਗੁਰਪ੍ਰੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਰੀਕਿਆਂ ਨਾਲ ਸੰਭਾਲਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਪ੍ਰਿੰਸੀਪਲ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਮਨਿੰਦਰ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਡੀ ਸਭ ਤੋਂ ਕੀਮਤੀ ਵਿਰਾਸਤ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਪਰਾਲੀ ਸਾੜਨ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਅਤੇ ਦਿਵਾਲੀ ਵਰਗੇ ਖੁਸ਼ੀਆਂ ਦੇ ਤਿਉਹਾਰ ਨੂੰ ਪਟਾਕਿਆਂ ਦੇ ਧੂੰਏਂ ਅਤੇ ਸ਼ੋਰ ਤੋਂ ਮੁਕਤ ਰੱਖਦਿਆਂ ਕੁਦਰਤ ਨਾਲ ਸਾਂਝ ਪਾਉਣ ਵਾਲੇ ਢੰਗ ਨਾਲ ਮਨਾਉਣ। ਇਸ ਉਪਰੰਤ ਮਨਿੰਦਰ ਕੌਰ ਨੇ ਵਾਤਾਵਰਨ ਸੰਭਾਲ ਦੇ ਸੰਦੇਸ਼ ਨਾਲ ਲੈਸ ਚੇਤਨਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਦਿਆਰਥੀਆਂ ਦੀ ਸੋਚ, ਕਲਾਤਮਕ ਪ੍ਰਤਿਭਾ ਅਤੇ ਪ੍ਰਗਟਾਵੇ ਦੀ ਸਮਰੱਥਾ ਨੂੰ ਉਤਸ਼ਾਹਿਤ ਕਰਨ ਲਈ ਪੋਸਟਰ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ। ਪੋਸਟਰ ਮੁਕਾਬਲੇ ਵਿਚ ਅਮਨ ਨੇ ਪਹਿਲਾ, ਗੁਰ ਕਰਨ ਕੌਰ ਨੇ ਦੂਜਾ ਅਤੇ ਯੂਵਰਾਜ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਵਿਚ ਮਨਵੀਰ ਕੌਰ, ਮਨਪ੍ਰੀਤ ਕੌਰ, ਮਨਰੀਤ ਕੌਰ ਅਤੇ ਜੈ ਕਿਰਨ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੋਹਰੀ ਪੁਜ਼ੀਸ਼ਨਾਂ ਹਾਸਲ ਕੀਤੀਆਂ। ਜੇਤੂ ਵਿਦਿਆਰਥੀਆਂ ਨੂੰੰ ਮੁੱਖ ਮਹਿਮਾਨ ਡਾ. ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਮਨਿੰਦਰ ਕੌਰ ਅਤੇ ਸਕੂਲ ਸਟਾਫ਼ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਸੁਚੱਜੇ ਪ੍ਰਬੰਧਾਂ ਵਿਚ ਨੋਡਲ ਅਧਿਆਪਕਾ ਗੁਰਪਿੰਦਰ ਕੌਰ ਨੇ ਅਹਿਮ ਭੂਮਿਕਾ ਨਿਭਾਈ, ਜਦਕਿ ਨਿਰਮਲ ਸਿੰਘ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਨਵਦੀਪ ਕੌਰ, ਰੇਨੂ, ਨੀਟਾ, ਮਨਪ੍ਰੀਤ ਕੌਰ, ਨਰਿੰਦਰ ਪਾਲ ਕੌਰ, ਨਵਦੀਪ ਕੌਰ, ਨਵਕਿਰਨ ਕੌਰ, ਮੋਨਿਕਾ, ਮਨਿੰਦਰ ਕੌਰ, ਅਮਨਦੀਪ ਕੌਰ ਬਾਜਵਾ, ਰਚਨਾ, ਗੁਰਜੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਰੀਦਕੋਟ ’ਚ ਮਠਿਆਈਆਂ ਦੀਆਂ ਦੁਕਾਨਾਂ ’ਤੇ ਸਿਹਤ ਵਿਭਾਗ ਵਲੋਂ ਚੈਕਿੰਗ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ 32ਵੀਂ ਨੈਸ਼ਨਲ ਸਾਇੰਸ ਕਾਂਗਰਸ ’ਚ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਮੋਹਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।