ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਰੀਦਕੋਟ , 6 ਨਵੰਬਰ ( ਸਰਬਜੀਤ ਸਿੰਘ )– ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਂਡ ਨਜ਼ਦੀਕ ਸ਼ੱਕ ਦੇ ਆਧਾਰ ’ ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
ਅਜੀਤ ਡੈਸਕ
07-11-2026