07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਭਾਜਪਾ ਯੁਵਾ ਮੋਰਚਾ ਦੇ ਨਵੇਂ ਸੂਬਾ ਜਨਰਲ ਸਕੱਤਰ ਜਗਵਿੰਦਰ ਪਾਲ ਸਿੰਘ ਸੰਧੂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ , 6 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਸੀਨੀਅਰ ਭਾਜਪਾ ਆਗੂ ਤੇ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ( ਸਾਬਕਾ ਡੀ . ਟੀ .

ਅਜੀਤ ਡੈਸਕ 07-11-2026
ਸ੍ਰੀ ਮੁਕਤਸਰ ਸਾਹਿਬ , 6 ਨਵੰਬਰ ( ਰਣਜੀਤ ਸਿੰਘ ਢਿੱਲੋਂ )- ਸੀਨੀਅਰ ਭਾਜਪਾ ਆਗੂ ਤੇ ਕਿਸਾਨ ਮੋਰਚੇ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ( ਸਾਬਕਾ ਡੀ . ਟੀ . ਓ .) ਦੇ ਸਪੁੱਤਰ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਨਵ - ਨਿਯੁਕਤ ਸੂਬਾ ਜਨਰਲ ਸਕੱਤਰ ਜਗਵਿੰਦਰ ਪਾਲ ਸਿੰਘ ਸੰਧੂ ਨੇ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਆਪਣੀ ਜੱਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਕੇ ਧਾਰਮਿਕ ਤੇ ਸਿਆਸੀ ਸਰਗਰਮੀਆਂ ਵਿਚ ਸ਼ਮੂਲੀਅਤ ਕੀਤੀ । ਇਸ ਮੌਕੇ ਉਨ੍ਹਾਂ ਨੇ ਯੁਵਾ ਸਾਥੀਆਂ ਤੇ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਨੌਜਵਾਨ ਵਰਕਰ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ । ਆਪਣੇ ਦੌਰੇ ਦੀ ਸ਼ੁਰੂਆਤ ਕਰਦਿਆਂ ਜਗਵਿੰਦਰ ਪਾਲ ਸਿੰਘ ਸੰਧੂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ( ਸ੍ਰੀ ਦਰਬਾਰ ਸਾਹਿਬ ) ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ , ਪੰਜਾਬ ਦੀ ਖ਼ੁਸ਼ਹਾਲੀ ਤੇ ਲੋਕਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ । ਇਸ ਉਪਰੰਤ ਉਨ੍ਹਾਂ ਨੇ ਹਲਕੇ ਦੇ ਭਾਜਪਾ ਦੇ ਸੀਨੀਅਰ ਆਗੂਆਂ ਨਾਲ ਉਨ੍ਹਾਂ ਦੇ ਨਿਵਾਸ ਸਥਾਨਾਂ ’ ਤੇ ਜਾ ਕੇ ਨਿੱਜੀ ਤੌਰ ’ ਤੇ ਮੁਲਾਕਾਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਸੀਨੀਅਰ ਆਗੂਆਂ ਨੂੰ ਸਤਿਕਾਰ ਸਾਹਿਤ ਮਿਲ ਕੇ ਉਨ੍ਹਾਂ ਦਾ ਆਸ਼ੀਰਵਾਦ ਤੇ ਮਾਰਗ ਦਰਸ਼ਨ ਪ੍ਰਾਪਤ ਕੀਤਾ । ਇਸ ਮੌਕੇ ਪਾਰਟੀ ਦੇ ਨੌਜਵਾਨ ਵਰਕਰਾਂ ਵਿਚ ਵੀ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਉਤਸ਼ਾਹ ਵੇਖਣ ਨੂੰ ਮਿਲਿਆ । ਜਗਵਿੰਦਰ ਪਾਲ ਸਿੰਘ ਸੰਧੂ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਸਿਰਫ਼ ਇਕ ਅਹੁਦਾ ਨਹੀਂ , ਸਗੋਂ ਨੌਜਵਾਨਾਂ ਦੀ ਆਵਾਜ਼ ਬਣਨ , ਯੁਵਾ ਮੋਰਚੇ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ ਤੇ ਮਜ਼ਬੂਤ ਕਰਨ ਅਤੇ ਲੋਕ ਸੇਵਾ ਦੇ ਕਾਰਜਾਂ ਵਿਚ ਵਧ - ਚੜ੍ਹ ਕੇ ਯੋਗਦਾਨ ਪਾਉਣ ਦਾ ਇਕ ਅਹਿਮ ਮੌਕਾ ਹੈ । ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਨੌਜਵਾਨਾਂ ਤੱਕ ਪਹੁੰਚਾਉਣ ਦੇ ਨਾਲ - ਨਾਲ ਉਨ੍ਹਾਂ ਨੂੰ ਸੰਗਠਨ ਨਾਲ ਜੋੜਨ ਲਈ ਯਤਨਸ਼ੀਲ ਰਹਿਣਗੇ । ਉਨ੍ਹਾਂ ਭਾਜਪਾ ਅਤੇ ਭਾਰਤੀ ਜਨਤਾ ਯੁਵਾ ਮੋਰਚਾ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ।
ਪਿਛਲੀ ਖ਼ਬਰ ਸਕੂਲ ਆਫ਼ ਹੈਪੀਨੈੱਸ (ਕੰਨਿਆ) ਰੁਪਾਣਾ ਦਾ ਉਦਘਾਟਨ ਅਗਲੀ ਖ਼ਬਰ 25ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।