07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਗੌਂਸਪੁਰਾ ਤੇ ਕੇਸਰ ਸਿੰਘ ਵਾਲਾ ਦੇ ਲਾਭਪਾਤਰੀ ਪਰਿਵਾਰਾਂ ਨੂੰ ਹਲਕਾ ਵਿਧਾਇਕ ਨੇ ਵੰਡੇ ਪ੍ਰਾਪਰਟੀ ਕਾਰਡ

ਭਗਤਾ ਭਾਈਕਾ, 6 ਨਵੰਬਰ (ਸੁਖਪਾਲ ਸਿੰਘ ਸੋਨੀ): ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਅੱਜ ਹਲਕਾ ਰਾਮਪੁਰਾ ਫੂਲ ਦੇ ਪਿੰਡ ਗੌਂਸਪੁਰਾ ਅਤੇ ਕੇਸਰ ਸਿੰਘ ਵਾਲਾ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਘਰਾਂ ਸੰਬੰਧੀ ਕਾਨੂੰਨੀ ਹੱਕਾਂ ਪ੍ਰਤੀ ਸੁਰੱਖਿਅਤ ਮਹਿਸੂਸ ਕਰ ਸਕਣ।

ਅਜੀਤ ਡੈਸਕ 07-11-2026
ਭਗਤਾ ਭਾਈਕਾ, 6 ਨਵੰਬਰ (ਸੁਖਪਾਲ ਸਿੰਘ ਸੋਨੀ): ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਅੱਜ ਹਲਕਾ ਰਾਮਪੁਰਾ ਫੂਲ ਦੇ ਪਿੰਡ ਗੌਂਸਪੁਰਾ ਅਤੇ ਕੇਸਰ ਸਿੰਘ ਵਾਲਾ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਘਰਾਂ ਸੰਬੰਧੀ ਕਾਨੂੰਨੀ ਹੱਕਾਂ ਪ੍ਰਤੀ ਸੁਰੱਖਿਅਤ ਮਹਿਸੂਸ ਕਰ ਸਕਣ। ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਭਲਾਈ ਸਕੀਮਾਂ ਦਾ ਲਾਭ ਯੋਗ ਪਰਿਵਾਰਾਂ ਤੱਕ ਪਹੁੰਚੇ ਅਤੇ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।
ਪਿਛਲੀ ਖ਼ਬਰ ਬਠਿੰਡਾ ਪੁਲਿਸ ਦੀ ਪੈਰਵਾਈ ਸਦਕਾ 2015 ਦੇ ਕਤਲ ਕੇਸ ’ਚ ਦੋ ਦੋਸ਼ੀਆਂ ਨੂੰ ਉਮਰ ਕੈਦ ਅਗਲੀ ਖ਼ਬਰ ਦਸਤਾਰ ਸਜਾਉਣ ਅਤੇ ਪੇਂਟਿੰਗ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਜਿੱਤੇ ਸ਼ਾਨਦਾਰ ਸਥਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।