07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵੇਰਕਾ ਆਊਟਸੋਰਸ ਮੁਲਾਜ਼ਮਾਂ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਬਠਿੰਡਾ, 8 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਬਠਿੰਡਾ ਵਲੋਂ ਪੰਜਾਬ ਸਰਕਾਰ ਅਤੇ ਵੇਰਕਾ ਮੈਨੇਜਮੈਂਟ ਦੀ ਕਥਿਤ ਵਾਅਦਾ ਖ਼ਿਲਾਫ਼ੀ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਨਾਲ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਸਿਰਫ਼ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ।

ਅਜੀਤ ਡੈਸਕ 07-11-2026
ਬਠਿੰਡਾ, 8 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਬਠਿੰਡਾ ਵਲੋਂ ਪੰਜਾਬ ਸਰਕਾਰ ਅਤੇ ਵੇਰਕਾ ਮੈਨੇਜਮੈਂਟ ਦੀ ਕਥਿਤ ਵਾਅਦਾ ਖ਼ਿਲਾਫ਼ੀ ਵਿਰੁੱਧ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਨਾਲ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਸਿਰਫ਼ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ। ਆਗੂਆਂ ਨੇ ਮੰਗ ਕੀਤੀ ਕਿ ‘ਦ ਪੰਜਾਬ ਸਟੇਟ ਆਊਟਸੋਰਸ ਪਰਸੋਨਲ ਬਿੱਲ 2026’ ਦੇ ਅਨੁਸਾਰ ਵੇਰਕਾ ਵਿਭਾਗ ਵਿਚ ਕੰਮ ਕਰਦੇ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਮਹਿਕਮੇ ਵਿਚ ਸ਼ਾਮਲ ਕੀਤਾ ਜਾਵੇ। ਇਸ ਦੇ ਨਾਲ ਹੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵਿਚ ਮਤਾ ਪਾਸ ਕਰਕੇ ਉਕਤ ਐਕਟ ਨੂੰ ਲਾਗੂ ਕਰਨ ਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਐਲਾਨ ਕੀਤਾ ਕਿ ਸਰਕਾਰ ਅਤੇ ਮੈਨੇਜਮੈਂਟ ਦੇ ਰਵੱਈਏ ਦੇ ਵਿਰੋਧ ਵਿਚ ਮੁਲਾਜ਼ਮ ਅੱਜ ਤੋਂ ਹੀ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਉਣਗੇ। ਇਸ ਤੋਂ ਇਲਾਵਾ ਵੇਰਕਾ ਮੈਨੇਜਮੈਂਟ ਵਲੋਂ ਦਿੱਤੇ ਜਾਣ ਵਾਲੇ ਦੀਵਾਲੀ ਤੋਹਫ਼ਿਆਂ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ ਅਤੇ ਜਦੋਂ ਤੱਕ ਮੁਲਾਜ਼ਮਾਂ ਨੂੰ ਮਹਿਕਮੇ ਵਿਚ ਸ਼ਾਮਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਬਾਈਕਾਟ ਜਾਰੀ ਰਹੇਗਾ। ਯੂਨੀਅਨ ਨੇ ਇਹ ਵੀ ਐਲਾਨ ਕੀਤਾ ਕਿ ਸਮੂਹ ਆਊਟਸੋਰਸ ਮੁਲਾਜ਼ਮ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ ਅਤੇ ਦੀਵਾਲੀ ਵਾਲੇ ਦਿਨ 8 ਨਵੰਬਰ ਨੂੰ ਪੰਜਾਬ ਸਰਕਾਰ ਅਤੇ ਵੇਰਕਾ ਮੈਨੇਜਮੈਂਟ ਦੀ ‘ਕਾਲੀ ਅਰਥੀ’ ਫੂਕੀ ਜਾਵੇਗੀ ਅਤੇ ਜਦੋਂ ਤੱਕ ਮੁਲਾਜ਼ਮਾਂ ਦੀ ਮਹਿਕਮੇ ਵਿਚ ਸ਼ਮੂਲੀਅਤ ਦੀ ਮੰਗ ਪੂਰੀ ਨਹੀਂ ਹੁੰਦੀ, ਸੰਘਰਸ਼ ਜਾਰੀ ਰਹੇਗਾ।
ਪਿਛਲੀ ਖ਼ਬਰ ਨਾਮਵਰ ਸੰਸਥਾ ਡਾ. ਹੋਮਜ਼ ਅਕੈਡਮੀ ਜੀਦਾ ਨੇ ਸਿੱਖਿਆ ਦੇ ਖੇਤਰ ਵਿਚ ਬਣਾਈ ਵਿਲੱਖਣ ਪਛਾਣ, ਵਿਦਿਆਰਥੀ ਵੱਖ-ਵੱਖ ਖੇਤਰਾਂ ਵਿਚ... ਅਗਲੀ ਖ਼ਬਰ ਝੋਟੇ ਦੀ ਹੱਤਿਆ ਕਾਰਨ ਦੀਵਾਲੀ ਦੇ ਤਿਉਹਾਰ ਸਬੰਧੀ ਮਾਨਸਾ ਸ਼ਹਿਰ ਦੇ ਬਾਜ਼ਾਰ ਬੇਰੌਣਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।