23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਤੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਵੇਗਾ- ਬਰਾੜ

ਕੋਟਕਪੂਰਾ, 22 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਕਿਹਾ ਕਿ ਪੰਜਾਬ ਵਿਚ ਮੁੜ ਅਕਾਲੀ ਸਰਕਾਰ ਬਣਨ ’ਤੇ ਨਸ਼ਿਆਂ ਦਾ ਮੁਕੰਮਲ ਖਾਤਮਾ, ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਅਤੇ ਸੂਬੇ ਦਾ ਸਰਵਪੱਖੀ ਵਿਕਾਸ ਪਾਰਟੀ ਦੀਆਂ ਪਹਿਲੀਆਂ ਤਰਜੀਹਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਜ਼ਰੂਰੀ ਹੈ।

ਕ੍ਰਿਸਟੀਆਨੋ ਰੋਨਾਲਡੋ ਦੇ ਜੀਵਨ ’ਤੇ ਆਧਾਰਿਤ ਹੈ ਪੁਸਤਕ ‘ਦਿ ਗ੍ਰੇਟ ਜਰਨੀ’ 23-11-2026
ਕੋਟਕਪੂਰਾ, 22 ਨਵੰਬਰ (ਹਰਪ੍ਰੀਤ ਸਿੰਘ ਚਾਨਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਕਿਹਾ ਕਿ ਪੰਜਾਬ ਵਿਚ ਮੁੜ ਅਕਾਲੀ ਸਰਕਾਰ ਬਣਨ ’ਤੇ ਨਸ਼ਿਆਂ ਦਾ ਮੁਕੰਮਲ ਖਾਤਮਾ, ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਅਤੇ ਸੂਬੇ ਦਾ ਸਰਵਪੱਖੀ ਵਿਕਾਸ ਪਾਰਟੀ ਦੀਆਂ ਪਹਿਲੀਆਂ ਤਰਜੀਹਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਜ਼ਰੂਰੀ ਹੈ। ਜਿਸ ਲਈ ਸਮੂਹ ਵਰਕਰਾਂ ਨੂੰ ਹੁਣ ਤੋਂ ਹੀ ਪੂਰੀ ਮਿਹਨਤ ਅਤੇ ਲਗਨ ਨਾਲ ਜ਼ਮੀਨੀ ਪੱਧਰ ’ਤੇ ਸਰਗਰਮ ਹੋਦਾ ਪਵੇਗਾ। ਪਾਰਟੀ ਦੀਆਂ ਭਵਿੱਖੀ ਨੀਤੀਆਂ ਦਾ ਜ਼ਿਕਰ ਕਰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਸਰਕਾਰ ਬਣਨ ’ਤੇ ਨਸ਼ਾ ਤਸਕਰੀ ਵਿਰੁੱਧ ਸਖ਼ਤ ਨੀਤੀ ਅਪਣਾਈ ਜਾਵੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰੀ ਅਤੇ ਨਿੱਜੀ ਖੇਤਰ ਵਿਚ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸਵੈ-ਰੁਜ਼ਗਾਰ ਨੂੰ ਵੀ ਉਤਸ਼ਾਹਿਤ ਕੀਤਾ ਜਾਵੇਗਾ। ਇਸ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ 10 ਲੱਖ ਰੁਪਏ ਤੱਕ ਦਾ ਸੱਤ ਸਾਲਾਂ ਲਈ ਬਿਨਾਂ ਵਿਆਜ ਕਰਜ਼ਾ ਦੇਣ ਦੀ ਯੋਜਨਾ ਬਣਾਈ ਹੈ, ਤਾਂ ਜੋ ਉਹ ਆਤਮ-ਨਿਰਭਰ ਬਣ ਕੇ ਆਪਣੇ ਭਵਿੱਖ ਨੂੰ ਬਿਹਤਰ ਬਣਾ ਸਕਣ। ਉਨ੍ਹਾਂ ਕਿਹਾ ਕਿ ਪੁਰਾਣੇ ਸਕੂਲਾਂ ਦੀਆਂ ਇਮਾਰਤਾਂ ਨੂੰ ਸਿਰਫ਼ ਪੇਂਟ ਕਰਕੇ ਨਵੇਂ ਵਿਕਾਸ ਵਜੋਂ ਪੇਸ਼ ਕਰਨਾ ਲੋਕਾਂ ਦੀਆਂ ਅੱਖਾਂ ਵਿਚ ਧੂੜ ਪਾਉਣ ਦੇ ਬਰਾਬਰ ਹੈ। ਵਿਕਾਸ ਕਾਰਜਾਂ ’ਤੇ ਖਰਚੇ ਜਾਣ ਵਾਲੇ ਸਰਕਾਰੀ ਫੰਡਾਂ ਦੀ ਹੋਰ ਰਹੀ ਦੁਰਵਰਤੋਂ ਦੀ ਬਰੀਕੀ ਨਾਲ ਜਾਂਚ ਹੋਵੇਗੀ। ਅੰਤ ਵਿਚ ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਬੂਥਾਂ ਅਤੇ ਸਰਕਲਾਂ ਵਿਚ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਲਈ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮਸਲਿਆਂ ਨੂੰ ਸੁਣਨ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਸਰਗਰਮ ਭੂਮਿਕਾ ਨਿਭਾਉਣ।
ਪਿਛਲੀ ਖ਼ਬਰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਅਗਲੀ ਖ਼ਬਰ ਰੋਟਰੀ ਕਲੱਬ ਫ਼ਰੀਦਕੋਟ ਨੇ ਨਿੱਕੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।