15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਨਵੇਂ ਸਾਲ ਦੀ ਆਮਦ 'ਤੇ ਐਸ.ਐਸ.ਪੀ. ਦੀ ਅਗਵਾਈ 'ਚ ਜ਼ਿਲ੍ਹੇ ਭਰ 'ਚ ਲੱਗੇ ਨਾਕੇ

ਅਜੀਤ ਡੈਸਕ 01-01-2026
ਪਟਿਆਲਾ, 31 ਦਸੰਬਰ (ਮਨਦੀਪ ਸਿੰਘ ਖਰੌੜ)-ਨਵੇਂ ਸਾਲ ਦੀ ਆਮਦ ਮੌਕੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਪਟਿਆਲਾ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਸੁਰੱਖਿਆ ਦੇ ਪੂਰੇ ਸਖ਼ਤ ਪ੍ਰਬੰਧ ਕੀਤੇ ਹਨ ਜਿਸ ਤਹਿਤ ਜ਼ਿਲ੍ਹੇ ਦੇ ਸਾਰੇ ਹਲਕਿਆਂ ਦੇ ਕਸਬਿਆਂ 'ਚ ਅਤੇ ਸ਼ਹਿਰਾਂ 'ਚ ਪੁਲਿਸ ਪਾਰਟੀਆਂ ਵਲੋਂ ਨਾਕਾਬੰਦੀ ਕੀਤੀ ਗਈ | ਇਸ ਮੌਕੇ ਜ਼ਿਲ੍ਹੇ 'ਚ ਹੋਣ ਵਾਲੀ ਹਰ ਗਤੀਵਿਧੀ 'ਤੇ ਪੁਲਿਸ ਦੀ ਪੂਰੀ ਤਿੱਖੀ ਨਜ਼ਰ ਰਹੀ | ਨਵੇਂ ਸਾਲ ਦੀ ਆਮਦ ਦੇ ਜਸ਼ਨ ਦੌਰਾਨ ਸੜਕਾਂ 'ਤੇ ਹੁੱਲੜਬਾਜ਼ੀ ਕਰਨ ਵਾਲੇ ਜਾਂ ਫੇਰ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਵਲੋਂ ਮੌਕੇ 'ਤੇ ਹੀ ਕਾਰਵਾਈ ਕਰਦਿਆਂ ਦੇਖਿਆ ਗਿਆ | ਇਸ ਸੰਬੰਧੀ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦਸਿਆ ਕਿ ਨਵੇਂ ਸਾਲ ਦੀ ਆਮਦ 'ਤੇ ਉਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦੇ ਹਨ ਅਤੇ ਇਸ ਦੇ ਨਾਲ ਹੀ ਨਵੇਂ ਸਾਲ ਦੇ ਜਸ਼ਨ ਮੌਕੇ ਕਾਨੂੰਨ ਦੀ ਉਲੰਘਣਾ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਪੁਲਿਸ ਆੜੇ ਹੱਥੀ ਲੈ ਰਹੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਉਣ ਲਈ ਸਾਰੇ ਐਸ.ਪੀ., ਡੀ.ਐਸ.ਪੀ., ਥਾਣਾ ਮੁਖੀ, ਚੌਂਕੀ ਇੰਚਾਰਜ ਵਲੋਂ ਜ਼ਿਲ੍ਹਾ ਭਰ 'ਚ ਨਾਕਾਬੰਦੀ ਕਰ ਕੇ ਸ਼ਰਾਰਤੀ ਅਨਸਰਾਂ ਨੂੰ ਪੂਰੀ ਸਖ਼ਤੀ ਨਾਲ ਰੋਕ ਰਹੇ ਹਨ |
ਪਿਛਲੀ ਖ਼ਬਰ ਪਬਲਿਕ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸ਼ਮਸ਼ੇਰ ਸਿੰਘ ਸੇਵਾ ਮੁਕਤ ਅਗਲੀ ਖ਼ਬਰ ਖੁਸ਼ਆਮਦੀਦ 2026

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।