15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪਬਲਿਕ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ. ਸ਼ਮਸ਼ੇਰ ਸਿੰਘ ਸੇਵਾ ਮੁਕਤ

ਅਜੀਤ ਡੈਸਕ 01-01-2026
ਸਮਾਣਾ, 31 ਦਸੰਬਰ (ਸਾਹਿਬ ਸਿੰਘ)-ਪਬਲਿਕ ਕਾਲਜ ਸਮਾਣਾ ਵਿਚ ਡਾ. ਸ਼ਮਸ਼ੇਰ ਸਿੰਘ ਮੁਖੀ ਪੰਜਾਬੀ ਵਿਭਾਗ ਦੀ ਸੇਵਾ ਮੁਕਤੀ ਮੌਕੇ ਵਿਦਾਇਗੀ ਸਮਾਗਮ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਹਰਕੀਰਤ ਸਿੰਘ ਨੇ ਡਾ. ਸ਼ਮਸ਼ੇਰ ਸਿੰਘ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਲਜ ਪਹੁੰਚਣ ਤੇ ਗੁਲਦਸਤਾ ਦੇ ਕੇ ਸਵਾਗਤ ਕੀਤਾ | ਕਾਲਜ ਪਿ੍ੰਸੀਪਲ ਨੇ ਡਾ. ਸ਼ਮਸ਼ੇਰ ਸਿੰਘ ਦੀਆਂ ਕਾਲਜ ਨੂੰ ਦਿੱਤੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ | ਪ੍ਰੋ. ਹਰਪ੍ਰੀਤ ਕੌਰ ਮੁਖੀ ਰਾਜਨੀਤੀ ਸ਼ਾਸਤਰ ਵਿਭਾਗ ਨੇ ਆਪਣੇ ਸਹਿਕਰਮੀ ਡਾ. ਸ਼ਮਸ਼ੇਰ ਸਿੰਘ ਬਾਰੇ ਪੁਰਾਣੀਆਂ ਯਾਦਾਂ ਸਾਂਝੀਆਂ ਕਰਕੇ ਮਾਹੌਲ ਨੂੰ ਭਾਵੁਕ ਕਰ ਦਿੱਤਾ | ਕਾਲਜ ਸੁਪਰਡੈਂਟ, ਸੁਭਾਸ਼ ਸਚਦੇਵਾ ਨੇ ਡਾ. ਸ਼ਮਸ਼ੇਰ ਸਿੰਘ ਦੇ ਬੇਦਾਗ਼ ਦਫ਼ਤਰੀ ਰਿਕਾਰਡ ਦੀ ਦਾਦ ਦਿੱਤੀ | ਪੰਜਾਬੀ ਵਿਭਾਗ ਤੋਂ ਡਾ. ਅਰਵਿੰਦਰ ਕੌਰ ਨੇ ਡਾ. ਸ਼ਮਸ਼ੇਰ ਸਿੰਘ ਦੁਆਰਾ ਅਧਿਆਪਨ ਤੇ ਯੁਵਕ ਭਲਾਈ ਇੰਚਾਰਜ ਵਜੋਂ ਨਿਭਾਈਆਂ ਸੇਵਾਵਾਂ ਅਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦੇ ਨਾਲ-ਨਾਲ ਉਨ੍ਹਾਂ ਦੇ ਖੋਜ ਤੇ ਹੋਰ ਰਚਨਾਤਮਿਕ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸੇ ਤਰ੍ਹਾਂ ਪ੍ਰੋ. ਮਨੀਸ਼ਾ, ਪ੍ਰੋ. ਬਲਕਾਰ ਸਿੰਘ ਅਤੇ ਅਮਰੀਕ ਸਿੰਘ ਆਦਿ ਨੇ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਹਰੇਕ ਨੇ ਡਾ. ਸ਼ਮਸ਼ੇਰ ਸਿੰਘ ਦੇ ਸਹਿਜਤਾ ਭਰੇ ਸੁਭਾਅ ਦੀ ਸਿਫ਼ਤ ਕੀਤੀ | ਡਾ. ਸ਼ਮਸ਼ੇਰ ਸਿੰਘ ਨੇ ਕਾਲਜ ਵਿਚ ਬਿਤਾਏ ਵਕਤ ਨੂੰ ਯਾਦ ਕਰਦਿਆਂ ਅਧਿਆਪਨ ਕਿੱਤੇ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਆਪਣੇ ਪੰਜਾਬੀ ਵਿਭਾਗ ਨੂੰ ਠੰਢੇ-ਗਰਮ ਪਾਣੀ ਵਾਲਾ ਵਾਟਰ ਡਿਸਪੈਂਸਰ ਭੇਟ ਕੀਤਾ | ਮੰਚ ਸੰਚਾਲਨ ਦੀ ਭੂਮਿਕਾ ਡਾ. ਇਕਬਾਲ ਸਿੰਘ ਪੰਜਾਬੀ ਵਿਭਾਗ ਨੇ ਬਾਖ਼ੂਬੀ ਨਿਭਾਈ | ਕਾਲਜ ਪ੍ਰਬੰਧਕ ਕਮੇਟੀ ਵਲੋਂ ਉਨ੍ਹਾਂ ਨੂੰ ਬਣਦਾ ਸਨਮਾਨ ਦੇ ਕੇ ਵਿਦਾ ਕੀਤਾ ਗਿਆ | ਇਸ ਵਿਦਾਇਗੀ ਸਮਾਗਮ 'ਚ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ | ਅੰਤ ਵਿੱਚ ਡਾ. ਹਰਕੀਰਤਨ ਕੌਰ, ਮੁਖੀ ਕਾਮਰਸ ਵਿਭਾਗ ਨੇ ਡਾ.ਸ਼ਮਸ਼ੇਰ ਸਿੰਘ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹਾਜ਼ਰ ਸਮੂਹ ਸਟਾਫ਼ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਪੰਜਾਬ ਮਹਿਲਾ ਕਾਂਗਰਸ ਨੇ ਕੀਤਾ ਡੀ. ਸੀ. ਦਫ਼ਤਰਾਂ ਦਾ ਕੀਤਾ ਘਿਰਾਓ ਅਗਲੀ ਖ਼ਬਰ ਨਵੇਂ ਸਾਲ ਦੀ ਆਮਦ 'ਤੇ ਐਸ.ਐਸ.ਪੀ. ਦੀ ਅਗਵਾਈ 'ਚ ਜ਼ਿਲ੍ਹੇ ਭਰ 'ਚ ਲੱਗੇ ਨਾਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।