17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-01-2026

ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣਾ 'ਆਪ' ਸਰਕਾਰ ਦਾ ਇਤਿਹਾਸਕ ਫ਼ੈਸਲਾ-ਵਿਧਾਇਕ ਦੇਵ ਮਾਨ

ਅਜੀਤ ਡੈਸਕ 01-01-2026
ਨਾਭਾ, 31 ਦਸੰਬਰ (ਜਗਨਾਰ ਸਿੰਘ ਦੁਲੱਦੀ)-ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮÏਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਵਲੋਂ ਤਖ਼ਤ ਸਾਹਿਬਾਨ ਵਾਲ਼ੇ ਪੰਜਾਬ ਦੇ ਤਿੰਨੋਂ ਸ਼ਹਿਰਾਂ ਨੂੰ ਦਿੱਤਾ ਗਿਆ ਪਵਿੱਤਰ ਸ਼ਹਿਰਾਂ ਦਾ ਦਰਜਾ ਇਕ ਇਤਿਹਾਸਕ ਫ਼ੈਸਲਾ ਹੈ¢ ਇਹ ਵਿਚਾਰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦÏਰਾਨ ਕਹੇ¢ ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦੀ ਪੰਜਾਬ ਵਾਸੀਆਂ ਨੂੰ ਬਹੁਤ ਖ਼ੁਸ਼ੀ ਹੋਈ ਹੈ ਅਤੇ ਪੰਜਾਬ ਦੇ ਲੋਕ ਇਸ ਫ਼ੈਸਲੇ ਦੀ ਸ਼ਲਾਘਾ ਕਰ ਰਹੇ ਹਨ¢ ਇਸ ਮÏਕੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਡਾਇਰੈਕਟਰ ਤੇਜਿੰਦਰ ਸਿੰਘ ਖਹਿਰਾ, ਟਰੱਕ ਯੂਨੀਅਨ ਪ੍ਰਧਾਨ ਮਨਪ੍ਰੀਤ ਸਿੰਘ ਧਾਰੋਂਕੀ, ਯੂਥ ਆਗੂ ਲਾਲੀ ਫਤਿਹਪੁਰ, ਸਾਬਕਾ ਪ੍ਰਧਾਨ ਦਵਿੰਦਰ ਸਿੰਘ ਸਰਪੰਚ ਕੁਲਾਰਾ, ਸੁਖਦੇਵ ਮਾਨ, ਹਰਮੀਕ ਸਿੰਘ ਬਾਜਵਾ, ਮਨਪ੍ਰੀਤ ਕਾਲੀਆ ਆਦਿ ਮÏਜੂਦ ਸਨ¢
ਪਿਛਲੀ ਖ਼ਬਰ ਬਨੂੜ ਸਬ-ਡਵੀਜ਼ਨ ਦਾ ਨੋਟੀਫ਼ਿਕੇਸ਼ਨ ਜਾਰੀ ਦੋ ਕਾਨੂੰਨਗੋ ਹਲਕੇ, 14 ਪਟਵਾਰ ਹਲਕੇ ਤੇ 40 ਪਿੰਡ ਸ਼ਾਮਿਲ ਅਗਲੀ ਖ਼ਬਰ ਕਾਰਪੋਰੇਸ਼ਨ ਦੀ ਜ਼ਮੀਨ 'ਤੇ ਡੌਗ ਸ਼ੈਲਟਰ ਬਣਾਉਣ ਦੀ ਯੋਜਨਾ 'ਤੇ ਕੰਮ ਸ਼ੁਰੂ-ਮੇਅਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।